ਨਵੀਂ ਦਿੱਲੀ, 26 ਦਸੰਬਰ (ਹਿ. ਸ.)। ਦੇਸ਼ ਦੇ ਸਰਾਫਾ ਬਾਜ਼ਾਰਾਂ ‘ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਅੱਜ ਜਿਊਲਰੀ ਸੋਨਾ (22 ਕੈਰੇਟ) ਦੀ ਕੀਮਤ 200 ਰੁਪਏ ਪ੍ਰਤੀ 10 ਗ੍ਰਾਮ ਤੱਕ ਵਧ ਹੈ, ਜਦਕਿ ਵਪਾਰਕ ਸੋਨਾ (24 ਕੈਰੇਟ) ਵੀ 350 ਰੁਪਏ ਪ੍ਰਤੀ 10 ਗ੍ਰਾਮ ਤੱਕ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ।
ਅੱਜ ਦੇ ਵਾਧੇ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ‘ਚ 24 ਕੈਰੇਟ ਸੋਨਾ 64 ਹਜ਼ਾਰ ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਚੇਨਈ ਦੇ ਸਰਾਫਾ ਬਾਜ਼ਾਰ ‘ਚ 24 ਕੈਰੇਟ ਸੋਨਾ 64 ਹਜ਼ਾਰ ਰੁਪਏ ਦੇ ਪੱਧਰ ਤੋਂ ਪਾਰ ਵਿਕ ਰਿਹਾ ਹੈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵਿੱਚ ਵੀ ਅੱਜ 500 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਸ ਵਾਧੇ ਕਾਰਨ ਦਿੱਲੀ ਸਰਾਫਾ ਬਾਜ਼ਾਰ ‘ਚ ਅੱਜ ਚਾਂਦੀ 79,500 ਰੁਪਏ ਪ੍ਰਤੀ ਕਿਲੋ ਦੇ ਪੱਧਰ ‘ਤੇ ਕਾਰੋਬਾਰ ਕਰ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨਾ 63,860 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 58,550 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ ‘ਚ 24 ਕੈਰੇਟ ਸੋਨਾ 63,710 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 58,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਉਥੇ ਹੀ ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 64,310 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 58,950 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
