ਨਵੀਂ ਦਿੱਲੀ, 27 ਦਸੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12:30 ਵਜੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੰਵਾਦ ਕਰਨਗੇ। ਭਾਜਪਾ ਨੇ ਆਪਣੇ ਐਕਸ ਹੈਂਡਲ ‘ਤੇ ਇਸ ਸਬੰਧ ਵਿਚ ਇਕ ਤਸਵੀਰ ਸਾਂਝੀ ਕੀਤੀ ਹੈ।
ਇਨ੍ਹਾਂ ਵੇਰਵਿਆਂ ਤੋਂ ਇਲਾਵਾ ਭਾਜਪਾ ਨੇ ਆਪਣੇ ਐਕਸ ਹੈਂਡਲ ‘ਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਨੱਡਾ ਦਿੱਲੀ ਛਾਉਣੀ ਦੇ ਪੱਛਮੀ ਮੇਹਰਾਮ ਨਗਰ ਦੇ ਲਾਭਪਾਤਰੀਆਂ ਨਾਲ ਪ੍ਰਧਾਨ ਮੰਤਰੀ ਸੰਵਾਦ ਪ੍ਰੋਗਰਾਮ ਵਿਚ ਹਿੱਸਾ ਲੈਣਗੇ।
ਜ਼ਿਕਰਯੋਗ ਹੈ ਕਿ 15 ਨਵੰਬਰ ਨੂੰ ਇਸ ਯਾਤਰਾ ਦੀ ਸ਼ੁਰੂਆਤ ਤੋਂ ਬਾਅਦ ਪ੍ਰਧਾਨ ਮੰਤਰੀ ਦੇਸ਼ ਭਰ ਵਿੱਚ ਵਿਕਿਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰ ਰਹੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵਾਰ (30 ਨਵੰਬਰ, 9 ਦਸੰਬਰ ਅਤੇ 16 ਦਸੰਬਰ) ਗੱਲਬਾਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਾਰਾਣਸੀ ਦੀ ਆਪਣੀ ਹਾਲੀਆ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਲਗਾਤਾਰ ਦੋ ਦਿਨ (17-18 ਦਸੰਬਰ) ਤੱਕ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਸੀ।
ਵਿਕਸਿਤ ਭਾਰਤ ਸੰਕਲਪ ਯਾਤਰਾ ਦੇਸ਼ ਭਰ ਵਿੱਚ ਸਰਕਾਰ ਦੀਆਂ ਮੁੱਖ ਯੋਜਨਾਵਾਂ ਦੀ ਸੰਤ੍ਰਿਪਤਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚ ਸਕੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
