ਚੇਨਈ, 28 ਦਸੰਬਰ (ਹਿ.ਸ.)। ਦੇਸੀਆ ਮੁਰਪੋੱਕੂ ਦ੍ਰਵਿੜ ਕੜਗਮ (ਡੀਐੱਮਡੀਕੇ) ਦੇ ਨੇਤਾ ਵਿਜੇਕਾਂਤ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਹਾਲ ਹੀ ‘ਚ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਪਾਰਟੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਵਿਜੇਕਾਂਤ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਕਾਰਨ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
ਵਿਜੇਕਾਂਤ ਦਾ ਅਸਲ ਨਾਮ ਵਿਜੇਰਾਜ ਸੀ ਅਤੇ ਅਦਾਕਾਰੀ ਦੀ ਦੁਨੀਆ ਵਿੱਚ ਬਹੁਤ ਪ੍ਰਸਿੱਧੀ ਹਾਸਲ ਕਰਨ ਤੋਂ ਬਾਅਦ, ਉਨ੍ਹਾਂ ਨੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ ਕਈ ਤਾਮਿਲ ਫਿਲਮਾਂ ਵਿੱਚ ਕੰਮ ਕੀਤਾ ਅਤੇ ਕਈ ਫਿਲਮਾਂ ਦਾ ਨਿਰਦੇਸ਼ਨ ਵੀ ਕੀਤਾ। 2005 ਵਿੱਚ, ਉਨ੍ਹਾਂ ਨੇ ਦੇਸੀਆ ਮੁਰਪੋੱਕੂ ਦ੍ਰਵਿੜ ਕੜਗਮ (ਡੀਐੱਮਡੀਕੇ) ਨਾਮਕ ਆਪਣੀ ਸਿਆਸੀ ਪਾਰਟੀ ਬਣਾਈ। ਉਹ 2011 ਤੋਂ 2016 ਤੱਕ ਤਾਮਿਲਨਾਡੂ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
