ਫਤਿਹਗੜ੍ਹ ਚੂੜੀਆਂ (ਬਟਾਲਾ), 29 ਦਸੰਬਰ (ਹਿ. ਸ.)। ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪੰਨੂੰ ਦੀ ਅਗਵਾਈ ਹੇਠ ਪਿੰਡ ਘਸੀਟਪੁਰ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਸਰਬਪੱਖੀ ਵਿਕਾਸ ਕਾਰਜ ਹੋਰ ਤੇਜ਼ਗਤੀ ਨਾਲ ਕਰਵਾਏ ਜਾਣਗੇ।
ਚੇਅਰਮੈਨ ਪੰਨੂੰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਸਨਅਤੀ, ਖੇਤੀਬਾੜੀ ਸਮੇਤ ਹਰ ਖੇਤਰ ਵਿੱਚ ਲੋਕਹਿੱਤ ਲਈ ਵੱਡੇ ਕਦਮ ਉਠਾਏ ਹਨ ਅਤੇ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋ ਲੋਕ ਸੰਤੁਸ਼ਟ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
