ਚੰਡੀਗੜ੍ਹ, 01 ਜਨਵਰੀ (ਹਿ. ਸ.)। ਪੰਜਾਬ ’ਚ ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਖੇ ਕਰਜ਼ੇ ਤੋਂ ਤੰਗ ਆ ਕੇ ਇਕ ਪਰਿਵਾਰ ਦੇ 5 ਮੈਂਬਰਾਂ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਮਾਮਲਾ ਸਾਹਮਣੇ ਆਇਆ ਹੈ। ਪਿੰਡ ਡਰੋਲੀ ਖੁਰਦ ਵਿੱਚ ਇੱਕੋ ਘਰ ਵਿੱਚੋਂ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਘਟਨਾ ਦੀ ਸੂਚਨਾ ਮਿਲਦੇ ਥਾਣਾ ਮੁਖੀ ਮਨਜੀਤ ਸਿੰਘ ਅਤੇ ਡੀ. ਐੱਸ. ਪੀ. ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਇੱਕ ਸੁਸਾਇਡ ਨੋਟ ਮਿਲਿਆ ਹੈ, ਜਿਸ ਵਿੱਚ ਮਨਮੋਹਨ ਸਿੰਘ ਨੇ ਲਿਖਿਆ ਹੈ ਕਿ ਉਸ ਨੇ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਸੀ ਤੇ ਉਸਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਸੀ, ਜਿਸ ਕਾਰਨ ਘਰ ਵਿੱਚ ਵਿਵਾਦ ਰਹਿੰਦਾ ਸੀ, ਜਿਸ ਕਾਰਨ ਘਰੇਲੂ ਵਿਵਾਦ ਅਤੇ ਕਰਜ਼ੇ ਤੋਂ ਤੰਗ ਆ ਕੇ ਉਹ ਕਦਮ ਚੁੱਕ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਲੰਧਰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਸਥਾਨਕ ਲੋਕਾਂ ਅਨੁਸਾਰ 55 ਸਾਲਾ ਪੋਸਟ ਮਾਸਟਰ ਮਨਮੋਹਨ ਸਿੰਘ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ, ਜਿਸ ਕਾਰਨ ਉਸ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰ ਲਈ। ਘਰ ਅੰਦਰੋਂ ਮਨਮੋਹਨ ਸਿੰਘ ਅਤੇ ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ ਅਤੇ ਜੋਤੀ ਦੀ ਬੇਟੀ ਅਮਨ (03) ਦੀਆਂ ਲਾਸ਼ਾਂ ਮਿਲੀਆਂ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
