ਜੰਮੂ, 02 ਜਨਵਰੀ (ਹਿ.ਸ.)। ਜੰਮੂ-ਕਸ਼ਮੀਰ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਸਵੇਰੇ 11.33 ਵਜੇ ਰਿਕਟਰ ਪੈਮਾਨੇ ‘ਤੇ 3.9 ਤੀਬਰਤਾ ਦਾ ਭੂਚਾਲ ਆਇਆ। ਇਸਦੀ ਡੂੰਘਾਈ ਪੰਜ ਕਿਲੋਮੀਟਰ ਭੂਮੀਗਤ ਦਰਜ ਕੀਤੀ ਗਈ ਹੈ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੋਮਵਾਰ ਰਾਤ ਨੂੰ ਵੀ ਲੱਦਾਖ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਦਰਜ ਕੀਤੀ ਗਈ।
ਇਸ ਤੋਂ ਪਹਿਲਾਂ ਬੀਤੀ 18 ਦਸੰਬਰ ਨੂੰ ਵੀ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਰਿਕਟਰ ਪੈਮਾਨੇ ‘ਤੇ 5.5 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
