ਨਵੀਂ ਦਿੱਲੀ, 05 ਜਨਵਰੀ (ਹਿ.ਸ.)। ਅੱਜ ਗਲੋਬਲ ਬਾਜ਼ਾਰ ਤੋਂ ਮਿਲੇ-ਜੁਲੇ ਸੰਕੇਤ ਮਿਲ ਰਹੇ ਹਨ। ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਲਗਾਤਾਰ ਦਬਾਅ ਰਿਹਾ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਲਾਭ ਦੇ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮਜ਼ਬੂਤੀ ਨਾਲ ਕਾਰੋਬਾਰ ਕਰਨ ਤੋਂ ਬਾਅਦ ਬੰਦ ਹੋਏ। ਇਸ ਦੇ ਨਾਲ ਹੀ ਅੱਜ ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਹੋ ਰਿਹਾ ਹੈ।
ਪਿਛਲੇ ਸੈਸ਼ਨ ਦੌਰਾਨ ਅਮਰੀਕੀ ਬਾਜ਼ਾਰ ‘ਚ ਕਮਜ਼ੋਰੀ ਦੇਖਣ ਨੂੰ ਮਿਲੀ। ਟੈੱਕ ਸ਼ੇਅਰਾਂ ‘ਚ ਮੁਨਾਫਾ ਬੁਕਿੰਗ ਕਾਰਨ ਬਾਜ਼ਾਰ ‘ਤੇ ਲਗਾਤਾਰ ਦਬਾਅ ਰਿਹਾ। ਐੱਸਐਂਡਪੀ 500 ਇੰਡੈਕਸ 0.09 ਫੀਸਦੀ ਦੀ ਕਮਜ਼ੋਰੀ ਨਾਲ 4,700.37 ‘ਤੇ ਅਤੇ ਨੈਸਡੈਕ 0.31 ਫੀਸਦੀ ਦੀ ਕਮਜ਼ੋਰੀ ਨਾਲ 14,547.06 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ। ਉੱਥੇ ਹੀ, ਡਾਓ ਜੌਂਸ ਫਿਊਚਰਜ਼ ਅੱਜ 0.11 ਫੀਸਦੀ ਦੀ ਮਜ਼ਬੂਤੀ ਨਾਲ 37,481.60 ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਅਮਰੀਕੀ ਬਾਜ਼ਾਰ ਦੇ ਉਲਟ, ਯੂਰਪੀ ਬਾਜ਼ਾਰ ਪਿਛਲੇ ਸੈਸ਼ਨ ਦੌਰਾਨ ਮਜ਼ਬੂਤੀ ਦੇ ਨਾਲ ਬੰਦ ਹੋਣ ‘ਚ ਕਾਮਯਾਬ ਰਹੇ। ਐੱਫਟੀਐੱਸਈ ਇੰਡੈਕਸ 0.53 ਫੀਸਦੀ ਮਜ਼ਬੂਤੀ ਦੇ ਵਾਧੇ ਨਾਲ 7,723.07 ‘ਤੇ, ਸੀਏਸੀ ਸੂਚਕਾਂਕ 0.52 ਫੀਸਦੀ ਮਜ਼ਬੂਤੀ ਦੇ ਨਾਲ 7,450.63 ਅੰਕ ਦੇ ਪੱਧਰ ‘ਤੇ ਅਤੇ ਡੀਏਐਕਸ ਇੰਡੈਕਸ 0.47 ਫੀਸਦੀ ਦੀ ਮਜ਼ਬੂਤੀ ਨਾਲ 16,617.29 ਦੇ ਪੱਧਰ ‘ਤੇ ਬੰਦ ਹੋਇਆ।
ਅੱਜ ਏਸ਼ੀਆਈ ਬਾਜ਼ਾਰਾਂ ‘ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਗਿਫਟ ਨਿਫਟੀ 0.15 ਫੀਸਦੀ ਮਜ਼ਬੂਤੀ ਨਾਲ 21,812.50 ਦੇ ਪੱਧਰ ‘ਤੇ, ਸਟਰੇਟਸ ਟਾਈਮਜ਼ ਇੰਡੈਕਸ 0.38 ਫੀਸਦੀ ਦੀ ਮਜ਼ਬੂਤੀ ਨਾਲ 3,186.20 ਅੰਕਾਂ ਦੇ ਪੱਧਰ ‘ਤੇ, ਨਿਕੇਈ ਇੰਡੈਕਸ 261.87 ਅੰਕ ਜਾਂ 0.79 ਫੀਸਦੀ ਮਜ਼ਬੂਤੀ ਨਾਲ 33,550.16 ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.21 ਫੀਸਦੀ ਮਜ਼ਬੂਤੀ ਨਾਲ 7,375.04 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਦੂਜੇ ਪਾਸੇ ਹੈਂਗ ਸੇਂਗ ਇੰਡੈਕਸ 0.14 ਫੀਸਦੀ ਦੀ ਕਮਜ਼ੋਰੀ ਨਾਲ 16,622.45 ਅੰਕ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.12 ਫੀਸਦੀ ਕਮਜ਼ੋਰੀ ਨਾਲ 17,528.63 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.38 ਫੀਸਦੀ ਫਿਸਲ ਕੇ 2,577.07 ਅੰਕ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 0.22 ਫੀਸਦੀ ਦੀ ਗਿਰਾਵਟ ਨਾਲ 1,431.39 ਅੰਕ ਦੇ ਪੱਧਰ ‘ਤੇ, ਸ਼ੰਘਾਈ ਕੰਪੋਜ਼ਿਟ ਇੰਡੈਕਸ 0.13 ਫੀਸਦੀ ਦੀ ਗਿਰਾਵਟ ਨਾਲ 2,950.61 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
