cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ. ਬਲਜੀਤ ਕੌਰ
Regional

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ. ਬਲਜੀਤ ਕੌਰ

CliQ INDIA
Last updated: January 10, 2024 5:30 am
CliQ INDIA
Share
2 Min Read
SHARE

ਚੰਡੀਗੜ੍ਹ, 09 ਜਨਵਰੀ (ਹਿ. ਸ.)। ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ, ਸਫਰੀ ਭੱਤਾ ਵਧਾਉਣ ਸਬੰਧੀ, ਮੁਫ਼ਤ ਪੜਾਈ ਦੀ ਸਹੂਲਤ ਦੇਣ ਸਬੰਧੀ,ਜਮਾਲਪੁਰ ਵਿਖੇ ਕਾਲਜ ਪੜ੍ਹਨ ਵਾਲੀਆਂ ਲੜਕੀਆਂ ਲਈ ਹੋਸਟਲ ਦੀ ਸੁਵਿਧਾ, ਮੁਫ਼ਤ ਲਿਖਾਰੀ ਦਾ ਪ੍ਰਬੰਧ ਕਰਨ ਸਬੰਧੀ, ਪੈਨਸ਼ਨ ਵਧਾਉਣ ਸਬੰਧੀ, ਦਿਵਿਆਂਗ ਖਿਡਾਰੀਆਂ ਸਬੰਧੀ, ਸੂਬੇ ਦੀਆਂ ਸਰਕਾਰੀ ਬੱਸਾਂ ਦੀ ਜਿੱਥੋਂ ਤੱਕ ਮੰਜਿਲ ਹੈ ਉਥੋਂ ਤੱਕ ਮੁਫ਼ਤ ਸੇਵਾ ਅਤੇ ਇੱਕ ਸਹਾਇਕ ਦਾ ਕਿਰਾਇਆ ਮੁਫਤ ਕਰਨ ਸਬੰਧੀ, ਬੱਸਾਂ ਵਿੱਚ ਰਾਖਵੀਆਂ ਸੀਟਾਂ ਰੱਖਣ ਸਬੰਧੀ, ਮੰਗਾਂ ਰੱਖੀਆਂ।

ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨਾਲ ਸਪੈਸ਼ਲ ਰੋਜਗਾਰ ਮੇਲੇ ਲਗਵਾਉਣ ਲਈ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਿਵਿਆਂਗਜਨਾਂ ਦੇ ਬੈਕਲਾਗ ਸਬੰਧੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਸਾਰੇ ਵਿਭਾਗਾਂ ਦੇ ਨਾਲ ਰੈਗੁਲਰ ਮੀਟਿੰਗਾਂ ਕਰਕੇ ਬੈਕਲਾਗ ਸਬੰਧੀ ਕਾਰਵਾਈ ਕੀਤੀ ਜਾਵੇ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਗੁਜਰਾਤ ਵਰਗੇ ਵਿਕਾਸ ਮਾਡਲ ਦੀਆਂ ਸਮਰੱਥਾਵਾਂ ਦਾ ਫਾਇਦਾ ਉਠਾਉਣ ਲਈ ਉਤਸੁਕ ਤਿਮੋਰ ਲੇਸਤੇ : ਰਾਸ਼ਟਰਪਤੀ ਹੋਰਟਾ
Next Article ਨਿਤਿਨ ਗਡਕਰੀ ਅੱਜ ਪੰਜਾਬ 'ਚ, 4 ਹਜ਼ਾਰ ਕਰੋੜ ਦੇ 29 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਲੋਕ ਅਰਪਣ/ਨੀਂਹ ਪੱਥਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?