ਸ਼ਿਮਲਾ, 10 ਜਨਵਰੀ (ਹਿ.ਸ.)। ਪੁਲਿਸ ਨੇ ਮੰਗਲਵਾਰ ਦੇਰ ਸ਼ਾਮ ਸ਼ਿਮਲਾ ਜ਼ਿਲ੍ਹੇ ਦੇ ਬਾਲੂਗੰਜ ਅਤੇ ਰੋਹੜੂ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਚਿੱਟਾ ਬਰਾਮਦ ਕੀਤਾ ਗਿਆ ਹੈ। ਪਹਿਲੇ ਮਾਮਲੇ ‘ਚ ਪੁਲਿਸ ਨੇ ਸ਼ਿਮਲਾ-ਕਾਲਕਾ ਰਾਸ਼ਟਰੀ ਰਾਜ ਮਾਰਗ ‘ਤੇ ਬਾਲੂਗੰਜ ਥਾਣਾ ਅਧੀਨ ਤਾਰਾਦੇਵੀ ਨੇੜੇ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ‘ਚ ਸਵਾਰ ਦੋ ਨੌਜਵਾਨਾਂ ਕੋਲੋਂ 10.64 ਗ੍ਰਾਮ ਚਿੱਟਾ ਬਰਾਮਦ ਹੋਇਆ। ਮੁਲਜ਼ਮਾਂ ਦੀ ਪਛਾਣ ਰਵੀ ਅਤੇ ਪ੍ਰਦੀਪ ਵਾਸੀ ਸ਼ਿਮਲਾ ਵਜੋਂ ਹੋਈ ਹੈ।
ਦੂਜੇ ਮਾਮਲੇ ਵਿੱਚ ਰੋਹੜੂ ਪੁਲਿਸ ਨੇ ਬਿਊਟੀਨਲਾ ਨੇੜੇ ਇੱਕ ਕਾਰ ਸਵਾਰ ਕੋਲੋਂ 1.51 ਗ੍ਰਾਮ ਚਿੱਟਾ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ ਅਜੈ ਵਾਸੀ ਰੋਹੜੂ ਵਜੋਂ ਹੋਈ ਹੈ।
ਐੱਸ. ਪੀ. ਸ਼ਿਮਲਾ ਸੰਜੀਵ ਗਾਂਧੀ ਨੇ ਬੁੱਧਵਾਰ ਨੂੰ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
