ਨਵੀਂ ਦਿੱਲੀ, 11 ਜਨਵਰੀ (ਹਿ. ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਸੰਮਨ ਜਾਰੀ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਸਾਬਕਾ ਮੁੱਖ ਮੰਤਰੀ ਨੂੰ ਅੱਜ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।
ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਸ਼੍ਰੀਨਗਰ ਸਥਿਤ ਦਫਤਰ ‘ਚ ਪੇਸ਼ ਹੋਣਾ ਹੈ। ਇਹ ਮਾਮਲਾ ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 2022 ਵਿੱਚ ਸ੍ਰੀਨਗਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ 86 ਸਾਲਾ ਫਾਰੂਕ ਅਬਦੁੱਲਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਕੇਂਦਰੀ ਜਾਂਚ ਬਿਊਰੋ ਵੱਲੋਂ 2018 ਵਿੱਚ ਦਾਖ਼ਲ ਚਾਰਜਸ਼ੀਟ ਦੇ ਆਧਾਰ ’ਤੇ ਚਾਰਜਸ਼ੀਟ ਤਿਆਰ ਕੀਤੀ ਗਈ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
