ਨਵੀਂ ਦਿੱਲੀ, 11 ਜਨਵਰੀ (ਹਿ.ਸ.)। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤੱਕ ਚੱਲੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕਰਨਗੇ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਕੇਂਦਰੀ ਬਜਟ ਹੋਵੇਗਾ। ਇਸ ਤੋਂ ਇਲਾਵਾ ਇਹ 17ਵੀਂ ਲੋਕ ਸਭਾ ਦਾ ਆਖਰੀ ਸੈਸ਼ਨ ਵੀ ਹੋਵੇਗਾ।
ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤੱਕ ਚੱਲੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ ਅਤੇ ਅੰਤਰਿਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਵਿੱਤ ਮੰਤਰੀ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ‘ਚ ਆਰਥਿਕ ਸਰਵੇਖਣ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਵਿੱਤੀ ਸਾਲ 2024-25 ਲਈ ਕੇਂਦਰੀ ਬਜਟ ਪੇਸ਼ ਕਰਨਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
