cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Entertainment > ਅਮਿਤਾਭ ਬੱਚਨ ਦੇ ਹੱਥ ਦੀ ਸਰਜਰੀ, ਸ਼ੇਅਰ ਕੀਤੀਆਂ ਤਸਵੀਰਾਂ ਰਾਹੀਂ ਖੁਲਾਸਾ
Entertainment

ਅਮਿਤਾਭ ਬੱਚਨ ਦੇ ਹੱਥ ਦੀ ਸਰਜਰੀ, ਸ਼ੇਅਰ ਕੀਤੀਆਂ ਤਸਵੀਰਾਂ ਰਾਹੀਂ ਖੁਲਾਸਾ

CliQ INDIA
Last updated: January 15, 2024 11:30 pm
CliQ INDIA
Share
3 Min Read
SHARE

ਮੁੰਬਈ, 15 ਜਨਵਰੀ (ਹਿ. ਸ.)। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਹਾਲ ਹੀ ‘ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਹੱਥ ਦੀ ਸਰਜਰੀ ਹੋਈ ਹੈ। ਅਮਿਤਾਭ ਬੱਚਨ ਨੇ ਆਪਣੇ ਨਵੇਂ ਬਲਾਗ ਪੋਸਟ ਵਿੱਚ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਹੱਥ ਦੀ ਸਰਜਰੀ ਬਾਰੇ ਦੱਸਿਆ ਹੈ। ਇਸ ਬਾਰੇ ਗੱਲ ਕਰਦਿਆਂ ਬਿੱਗ ਬੀ ਨੇ ਕਿਹਾ ਕਿ ਉਹ ਇੰਡੀਅਨ ਸਟ੍ਰੀਟ ਪ੍ਰੀਮੀਅਰ ਲੀਗ ਦੀ ਸ਼ੁਰੂਆਤ ਤੋਂ ਪਹਿਲਾਂ ਅਕਸ਼ੇ ਕੁਮਾਰ ਨਾਲ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕੁਝ ਫੋਟੋਸ਼ੂਟ ਵੀ ਕਰਵਾਏ ਹਨ। ਇਸ ਦੌਰਾਨ ਉਨ੍ਹਾਂ ਨੇ ਅਕਸ਼ੇ ਨਾਲ ਆਪਣੇ ਹੱਥ ਦੀ ਸਰਜਰੀ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਮਿਤਾਭ ਬੱਚਨ ਆਪਣੇ ਗੁੱਟ ‘ਤੇ ਪੱਟੀ ਬੰਨ੍ਹੇ ਨਜ਼ਰ ਆ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਹੱਥ ਦੀ ਸਰਜਰੀ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ।

ਅਮਿਤਾਭ ਬੱਚਨ ਨੇ ਆਪਣੇ ਬਲਾਗ ਵਿੱਚ ਲਿਖਿਆ ਹੈ ਕਿ “ਆਈਐੱਸਪੀਐੱਲ ਸਫਲਤਾ ਵੱਲ ਜਾ ਰਿਹਾ ਹੈ। ਇਸ ਲਈ ਹੁਣ ਸਾਰੇ ਮਾਲਕਾਂ ਅਤੇ ਮੈਂਬਰਾਂ ਨੂੰ ਇੱਕ ਤਸਵੀਰ ਫਰੇਮ ਵਿੱਚ ਲਿਆਉਣ ਦੀ ਲੋੜ ਹੈ। ਇਸ ਖੂਬਸੂਰਤ ਫੋਟੋ-ਮੀਟ ਸ਼ੂਟ ‘ਚ ਅਸੀਂ ਕਾਫੀ ਮਸਤੀ ਕੀਤੀ… ਮੈਂ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਨਾਲ ਖੂਬ ਸਮਾਂ ਬਿਤਾਇਆ… ਅਕਸ਼ੈ ਟੀਮ ਦੇ ਮਾਲਕਾਂ ‘ਚੋਂ ਇਕ ਹਨ… ਇਸ ਸ਼ੂਟ ਦੌਰਾਨ ਉਨ੍ਹਾਂ ਨੇ ਮੇਰੇ ਹੱਥ ਦੀ ਸਰਜਰੀ ਬਾਰੇ ਪੁੱਛਿਆ। ਬਾਰੇ ਅਸੀਂ ਇਸ ਬਾਰੇ ਵੀ ਚਰਚਾ ਕੀਤੀ।”

ਆਈਐੱਸਪੀਐੱਲ ਭਾਰਤ ਦਾ ਪਹਿਲਾ ਟੈਨਿਸ ਬਾਲ ਟੀ-10 ਕ੍ਰਿਕਟ ਟੂਰਨਾਮੈਂਟ ਹੈ ਜੋ ਸਟੇਡੀਅਮਾਂ ਵਿੱਚ ਖੇਡਿਆ ਜਾਣ ਵਾਲਾ ਹੈ। ਇਹ 2 ਮਾਰਚ ਤੋਂ 9 ਮਾਰਚ ਤੱਕ ਮੁੰਬਈ ਵਿੱਚ ਹੋਵੇਗਾ। ਇਸ ਵਿੱਚ ਕਈ ਕਲਾਕਾਰ ਆਪਣੀ-ਆਪਣੀ ਟੀਮ ਵਿੱਚ ਮੈਚ ਖੇਡਣਗੇ। ਅਕਸ਼ੈ ਕੁਮਾਰ, ਰਿਤਿਕ ਰੋਸ਼ਨ, ਸੂਰਿਆ ਅਤੇ ਰਾਮ ਚਰਨ ਦੀ ਟੀਮ ਦੇ ਨਾਲ ਅਭਿਨੇਤਾ ਸੈਫ ਅਲੀ ਖਾਨ ਅਤੇ ਅਭਿਨੇਤਰੀ ਕਰੀਨਾ ਕਪੂਰ ਖਾਨ ਵੀ ਮੈਚ ‘ਚ ਸ਼ਾਮਲ ਹਨ।

ਅਮਿਤਾਭ ਬੱਚਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਆਉਣ ਵਾਲੀ ਫਿਲਮ ‘ਚ ਉਹ ਪ੍ਰਭਾਸ, ਦੀਪਿਕਾ ਪਾਦੂਕੋਣ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਦਾ ਨਾਮ ‘ਕਲਕੀ 2989 ਈ.ਡੀ.’ ਹੈ ਅਤੇ ਫਿਲਮ ਤੋਂ ਉਨ੍ਹਾਂ ਦੇ ਕੁਝ ਲੁੱਕ ਅਤੇ ਟੀਜ਼ਰ ਰਿਲੀਜ਼ ਹੋ ਚੁੱਕੇ ਹਨ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਸ ਫਿਲਮ ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲੇਗਾ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਮੰਦਰਾਂ ਦੇ ਸੰਚਾਲਨ ‘ਚ ਹਰ ਜਾਤੀ ਅਤੇ ਭਾਈਚਾਰੇ ਦੀ ਭਾਗੀਦਾਰੀ ਹੋਵੇ : ਵੀਐੱਚਪੀ
Next Article ਥੋਕ ਮਹਿੰਗਾਈ ਦਰ ਦਸੰਬਰ ‘ਚ ਨੌਂ ਮਹੀਨਿਆਂ ਦੇ ਉੱਚ ਪੱਧਰ 0.73 ਫੀਸਦੀ ‘ਤੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?