ਚੰਡੀਗੜ੍ਹ, 20 ਜਨਵਰੀ (ਹਿ. ਸ.)। ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੇ ਅਹੁਦੇ ਦੀ ਲੜਾਈ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਮੇਅਰ ਦੀ ਚੋਣ ‘ਤੇ ਸੁਣਵਾਈ ਹੋਵੇਗੀ।
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਅਦਾਲਤ ਤੋਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਅਦਾਲਤ ਇਸ ਮਾਮਲੇ ਵਿੱਚ ਫੈਸਲਾ ਕਰੇਗੀ ਕਿ ਚੋਣਾਂ 6 ਫਰਵਰੀ ਨੂੰ ਕਰਵਾਈਆਂ ਜਾਣਗੀਆਂ ਜਾਂ ਉਸ ਤੋਂ ਪਹਿਲਾਂ। ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
