ਬਟਾਲਾ, 22 ਜਨਵਰੀ (ਹਿ. ਸ.)। ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਰਿਹਰਸਲਾਂ ਚੱਲ ਰਹੀਆਂ ਹਨ। ਜਿਸ ਤਹਿਤ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਤੀਸ਼ ਕੁਮਾਰ, ਨਾਇਬ ਤਹਿਸੀਲਦਾਰ ਵਲੋਂ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਗਈਆਂ। ਸੱਭਿਆਚਾਰਕ ਕਮੇਟੀ ਵਲੋਂ ਰਿਹਰਸਲ ਦੇਖੀ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਾਨਦਾਰ ਕੋਰੀਓਗ੍ਰਾਫੀ, ਗਰੁੱਪ ਗੀਤ, ਸੋਲੋ ਡਾਂਸ ਤੇ ਭੰਗੜਾ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਇਸ ਮੌਕੇ ਨਾਇਬ ਤਹਿਸੀਲਦਾਰ ਸਤੀਸ਼ ਕੁਮਾਰ ਨੇ ਦੱਸਿਆ ਕਿ 24 ਜਨਵਰੀ ਨੂੰ ਸਮਾਗਮ ਵਾਲੀ ਥਾਂ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ । ਇਸ ਲਈ ਸਮਾਗਮ ਵਾਲੀ ਸਥਾਨ ਤੇ ਸਵੇਰੇ 9.30 ਵਜੇ ਤੱਕ ਪਹੁੰਚਿਆ ਜਾਵੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
