ਨਵੀਂ ਦਿੱਲੀ, 03 ਫਰਵਰੀ : ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਾ ਰੁਝਾਨ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ 78 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 73 ਡਾਲਰ ਪ੍ਰਤੀ ਬੈਰਲ ‘ਤੇ ਆ ਗਈ ਹੈ। ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ’ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਦੀ ਕੀਮਤ 1.37 ਡਾਲਰ ਭਾਵ 1.74 ਫੀਸਦੀ ਦੀ ਗਿਰਾਵਟ ਨਾਲ 77.33 ਡਾਲਰ ਪ੍ਰਤੀ ਬੈਰਲ ’ਤੇ ਰਹੀ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 1.54 ਡਾਲਰ ਜਾਂ 2.09 ਫੀਸਦੀ ਡਿੱਗ ਕੇ 72.28 ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
