ਸਿਲੀਗੁੜੀ, 06 ਫਰਵਰੀ (ਹਿ.ਸ.)। ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸਓਜੀ) ਅਤੇ ਐੱਨਜੇਪੀ ਥਾਣਾ ਪੁਲਿਸ ਨੇ ਮੰਗਲਵਾਰ ਨੂੰ 300 ਗ੍ਰਾਮ ਬ੍ਰਾਊਨ ਸ਼ੂਗਰ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਨੌਜਵਾਨ ਦਾ ਨਾਮ ਰਣਜੀਤ ਛੇਤਰੀ ਹੈ। ਉਹ ਝੰਕਾਰ ਮੋੜ ਇਲਾਕੇ ਦਾ ਰਹਿਣ ਵਾਲਾ ਹੈ।
ਪੁਲਿਸ ਸੂਤਰਾਂ ਅਨੁਸਾਰ ਅੱਜ ਐੱਸਓਜੀ ਅਤੇ ਐੱਨਜੇਪੀ ਥਾਣਾ ਪੁਲਿਸ ਨੇ ਗੁਪਤ ਸੂਚਨਾ ’ਤੇ ਵੀਆਈਪੀ ਰੋਡ ’ਤੇ ਕਾਰਵਾਈ ਕੀਤੀ। ਇਸ ਤੋਂ ਬਾਅਦ ਰਣਜੀਤ ਛੇਤਰੀ ਨਾਮਕ ਉਕਤ ਨੌਜਵਾਨ ਨੂੰ ਫੜ ਲਿਆ ਗਿਆ। ਪੁਲਿਸ ਟੀਮ ਨੇ ਜਦੋਂ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਕਰੀਬ 300 ਗ੍ਰਾਮ ਬਰਾਊਨ ਸ਼ੂਗਰ ਬਰਾਮਦ ਹੋਈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 20 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੌਜਵਾਨ ਨੂੰ ਬੁੱਧਵਾਰ ਨੂੰ ਜਲਪਾਈਗੁੜੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
