ਜਗਰਾਉਂ/ਲੁਧਿਆਣਾ, 07 ਫਰਵਰੀ (ਹਿ. ਸ.)। ਸਬ ਡਵੀਜ਼ਨ ਜਗਰਾਉਂ ਵਿੱਚ ਪੰਜਾਬ ਸਰਕਾਰ ਵੱਲੋਂ ‘ਆਪ’ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਸਰਕਾਰੀ ਸਕੀਮਾਂ ਦਾ ਲਾਭ ਨਾਗਰਿਕਾਂ ਨੂੰ ਦੇਣ ਲਈ ਨਗਰ ਕੌਂਸਲ ਜਗਰਾਉਂ ਦੇ ਵਾਰਡ ਨੰਬਰ 1 ਤੋਂ 6 ਤੱਕ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਗਏ। ਕੈਂਪਾਂ ਦੇ ਪਹਿਲੇ ਦਿਨ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਗੁਰਬੀਰ ਸਿੰਘ ਕੋਹਲੀ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਜਗਰਾਉਂ ਨੇ ਕੈਂਪਾਂ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਅਤੇ ਕੈਂਪਾਂ ਵਿੱਚ ਹਾਜ਼ਰ ਨਾਗਰਿਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦਿਆਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਏਗੀ, ਜਿਸ ਦੀ ਸ਼ੁਰੂਆਤ ਉਪ ਮੰਡਲ ਮੈਜਿਸਟਰੇਟ, ਜਗਰਾਉਂ ਵਿੱਚ ਮਿਊਂਸੀਪਲ ਕੌਂਸਲ ਦੇ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਕੀਤੀ ਹੈ ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਾਜ਼ਰ ਨਾਗਰਿਕਾਂ ਨੂੰ ਸੁਵਿਧਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਉੱਚੀ ਸੋਚ ਸਦਕਾ ਹੀ ਅਜਿਹਾ ਹੋ ਸਕਿਆ ਕਿ ਪਹਿਲੀ ਵਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਰਕਾਰੀ ਸਕੀਮਾਂ ਦੀਆਂ ਸੁਵਿਧਾਵਾਂ ਮਿਲ ਰਹੀਆਂ ਹਨ।
ਕੈਂਪਾਂ ਦੌਰਾਨ ਵੱਖ-ਵੱਖ ਦਸਤਾਵੇਜ ਬਣਾਉਣ ਲਈ 44 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ 8 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜੋ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ 2 ਵਿਅਕਤੀਆਂ ਦੇ ਮੌਕੇ ‘ਤੇ ਅਪੰਗਤਾ ਸਰਟੀਫਿਕੇਟ ਅਤੇ 1 ਲਾਭਪਾਤਰੀ ਨੂੰ ਬੁਢਾਪਾ ਪੈਨਸ਼ਨ ਲਗਾਈ ਗਈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
ਅੱਜ ਦੇ ਕੈਂਪਾਂ ਵਿੱਚ ਬੀ.ਡੀ.ਪੀ.ਓ. ਜਗਰਾਉਂ ਕ੍ਰਿਸ਼ਨਪਾਲ ਆਈ.ਏ.ਐਸ., ਤਹਿਸੀਲਦਾਰ ਸੁਖਚਰਨ ਸਿੰਘ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਮਨਜੀਤ ਸਿੰਘ ਬੀ.ਡੀ.ਪੀ.ਓ. ਸਿੱਧਵਾਂ ਬੇਟ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਗਰਾਉਂ ਸੁਖਦੇਵ ਸਿੰਘ ਰੰਧਾਵਾ, ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਕਰਮਜੀਤ ਕੈਂਥ, ਰਾਜ ਭਾਰਦਵਾਜ, ਹੈਪੀ ਲੋਹਟ, ਕੁਲਦੀਪ ਸਿੰਘ ਕੋਮਲ, ਪਰਮਜੀਤ ਸਿੰਘ ਤਨੇਜਾ, ਐਸ.ਕੇ. ਖੰਨਾ, ਹਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
