ਨਵੀਂ ਦਿੱਲੀ, 04 ਮਾਰਚ । ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 84 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ’ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਗਾਹਕਾਂ ਲਈ ਉਪਲੱਬਧ ਹੈ।
ਅੰਤਰਰਾਸ਼ਟਰੀ ਬਾਜ਼ਾਰ ’ਚ ਹਫਤੇ ਦੇ ਪਹਿਲੇ ਦਿਨ ਸ਼ੁਰੂਆਤੀ ਕਾਰੋਬਾਰ ਵਿੱਚ ਬ੍ਰੈਂਟ ਕਰੂਡ 0.09 ਡਾਲਰ ਜਾਂ 0.11 ਫੀਸਦੀ ਬੜਤ ਨਾਲ 83.64 ਡਾਲਰ ਪ੍ਰਤੀ ਬੈਰਲ ’ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.02 ਡਾਲਰ ਜਾਂ 0.03 ਫੀਸਦੀ ਉੱਛਾਲ ਨਾਲ 79.95 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
