ਨਵੀਂ ਦਿੱਲੀ, 05 ਮਾਰਚ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 83 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਲਗਭਗ 79 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਨਵੀਂ ਦਿੱਲੀ ’ਚ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਰਹੀ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਦੂਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.13 ਡਾਲਰ ਜਾਂ 0.18 ਫੀਸਦੀ ਬੜਤ 82.67 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.25 ਡਾਲਰ ਜਾਂ 0.32 ਫੀਸਦੀ ਦੇ ਵਾਧੇ ਨਾਲ 78.49 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
