ਨਵੀਂ ਦਿੱਲੀ, 08 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਤੇ 100 ਰੁਪਏ ਦੀ ਛੋਟ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 903 ਰੁਪਏ ਤੋਂ ਘੱਟ ਕੇ 803 ਰੁਪਏ ਹੋ ਗਈ ਹੈ। ਹੁਣ ਇਹ ਭੋਪਾਲ ਵਿੱਚ 808.50 ਰੁਪਏ, ਜੈਪੁਰ ਵਿੱਚ 806.50 ਰੁਪਏ ਅਤੇ ਪਟਨਾ ਵਿੱਚ 901 ਰੁਪਏ ਵਿੱਚ ਉਪਲੱਬਧ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ‘ਐਕਸ’ ‘ਤੇ ਲਿਖਿਆ ਕਿ ਮਹਿਲਾ ਦਿਵਸ ਦੇ ਮੌਕੇ ‘ਤੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਦੀ ਛੋਟ ਦੇਣ ਦਾ ਵੱਡਾ ਫੈਸਲਾ ਲਿਆ ਹੈ। ਇਸ ਨਾਲ ਨਾਰੀ ਸ਼ਕਤੀ ਦੀ ਜ਼ਿੰਦਗੀ ਸੌਖੀ ਹੋਣ ਦੇ ਨਾਲ ਹੀ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘੱਟ ਹੋਵੇਗਾ। ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਸੁਧਾਰ ਹੋਵੇਗਾ।’’
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ‘ਤੇ ਕੇਂਦਰ ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 14.2 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ ‘ਚ 200 ਰੁਪਏ ਦੀ ਕਟੌਤੀ ਕੀਤੀ ਸੀ।
