ਨਵੀਂ ਦਿੱਲੀ, 09 ਮਾਰਚ । ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 83 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 78 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਪ੍ਰਤੀ ਲੀਟਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਦੀ ਕੀਮਤ 0.88 ਡਾਲਰ ਜਾਂ 1.06 ਫੀਸਦੀ ਡਿੱਗ ਕੇ 82.08 ਡਾਲਰ ਪ੍ਰਤੀ ਬੈਰਲ ’ਤੇ ਰਹੀ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.92 ਡਾਲਰ ਜਾਂ 1.17 ਫੀਸਦੀ ਫਿਸਲ ਕੇ 78.01 ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
