ਨਵੀਂ ਦਿੱਲੀ, 11 ਮਾਰਚ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਕੁਝ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਲਗਭਗ 82 ਡਾਲਰ ਅਤੇ ਡਬਲਯੂਟੀਆਈ ਕਰੂਡ ਲਗਭਗ 78 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਬ੍ਰੈਂਡ ਕਰੂਡ 0.51 ਡਾਲਰ ਜਾਂ 0.62 ਫੀਸਦੀ ਦੀ ਗਿਰਾਵਟ ਨਾਲ 81.57 ਡਾਲਰ ਪ੍ਰਤੀ ਬੈਰਲ ’ਤੇ ਚੱਲ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.54 ਡਾਲਰ ਜਾਂ 0.69 ਫੀਸਦੀ ਫਿਸਲ ਕੇ 77.47 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
