ਪੋਰਟ ਲੁਈਸ, 12 ਮਾਰਚ (ਹਿ.ਸ.) : ਮਾਰੀਸ਼ਸ ਦੇ ਦੌਰੇ ‘ਤੇ ਪਹੁੰਚੀ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਮਾਰੀਸ਼ਸ ਦੇ ਆਪਣੇ ਹਮਰੁਤਬਾ ਪ੍ਰਿਥਵੀਰਾਜ ਸਿੰਘ ਰੂਪਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਤੋਹਫੇ ਵਜੋਂ ਰੁਪੇ ਕਾਰਡ ਭੇਟ ਕੀਤਾ। ਇਸ ਦੇ ਨਾਲ ਭਾਰਤ ਅਤੇ ਮਾਰੀਸ਼ਸ ਦਰਮਿਆਨ ਲੰਬੇ ਸਮੇਂ ਦੇ ਅਤੇ ਬਹੁ-ਆਯਾਮੀ ਦੁਵੱਲੇ ਸਬੰਧਾਂ ਨੂੰ ਅੱਗੇ ਲਿਜਾਣ ਦੇ ਤਰੀਕਿਆਂ ‘ਤੇ ਵਿਆਪਕ ਚਰਚਾ ਹੋਈ। ‘ਰੁਪੇ’ ਕਾਰਡ ਹਾਲ ਹੀ ਵਿੱਚ ਮਾਰੀਸ਼ਸ ਵਿੱਚ ਲਾਂਚ ਕੀਤਾ ਗਿਆ ਹੈ।
ਮੁਰਮੂ ਤਿੰਨ ਦਿਨਾਂ ਰਾਜ ਦੌਰੇ ‘ਤੇ ਦਿਨ ਵੇਲੇ ਇੱਥੇ ਪੁੱਜੀ। ਇਸ ਦੌਰਾਨ ਉਹ ਮੰਗਲਵਾਰ ਨੂੰ ਦੇਸ਼ ਦੇ ਰਾਸ਼ਟਰੀ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਹੋਣਗੇ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਭਾਰਤ ਦੇ ਰਾਸ਼ਟਰਪਤੀ ਦੇ ਅਧਿਕਾਰਤ ਹੈਂਡਲ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਰਾਜ ਭਵਨ ਵਿੱਚ ਰਾਸ਼ਟਰਪਤੀ ਰੂਪਨ ਨਾਲ ਨਿੱਘੀ ਅਤੇ ਸਦਭਾਵਨਾ ਭਰੀ ਮੁਲਾਕਾਤ ਕੀਤੀ।
ਮੁਲਕਾਤਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ, ‘ਐਕਸ’ ਪੋਸਟ ’ਚ ਕਿਹਾ ਗਿਆ ਹੈ, ਦੋਵਾਂ ਨੇਤਾਵਾਂ ਨੇ ਸਮਰੱਥਾ ਨਿਰਮਾਣ, ਵਿਗਿਆਨ ਅਤੇ ਤਕਨਾਲੋਜੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿੱਚ ਸਹਿਯੋਗ ਸਮੇਤ ਵਿਲੱਖਣ ਅਤੇ ਬਹੁਪੱਖੀ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਪੋਸਟ ਦੇ ਅਨੁਸਾਰ, ਮੁਰਮੂ ਨੇ ਪਿਛਲੇ ਸਾਲ ਸਟੇਟ ਹਾਊਸ ਦੀ ਜ਼ਮੀਨ ‘ਤੇ ਸਥਾਪਿਤ ਕੀਤੇ ਗਏ ਆਯੁਰਵੈਦਿਕ ਬਾਗ ਦੀ ਵੀ ਤਾਰੀਫ ਕੀਤੀ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੁਵੱਲੀ ਗੱਲਬਾਤ ਤੋਂ ਪਹਿਲਾਂ ਰੂਪਨ ਨੇ ਮੁਰਮੂ ਦਾ ਸਟੇਟ ਹਾਊਸ ‘ਚ ਨਿੱਘਾ ਸਵਾਗਤ ਕੀਤਾ। ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੋਸਟ ’ਚ ਕਿਹਾ ਗਿਆ, ਦੋਵਾਂ ਨੇਤਾਵਾਂ ਨੇ ਭਾਰਤ ਅਤੇ ਮਾਰੀਸ਼ਸ ਦਰਮਿਆਨ ਸਬੰਧਾਂ, ਸੱਭਿਆਚਾਰ ਅਤੇ ਮਜ਼ਬੂਤ ਲੋਕਾਂ-ਦਰ-ਲੋਕ ਸਬੰਧਾਂ ਦੀ ਮਜ਼ਬੂਤ ਨੀਂਹ ‘ਤੇ ਬਣੇ ਲੰਬੇ ਸਮੇਂ ਦੇ ਅਤੇ ਨਜ਼ਦੀਕੀ ਸਬੰਧਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਮੁਰਮੂ ਨੇ ਆਯੁਰਵੈਦਿਕ ਗਾਰਡਨ ਦਾ ਵੀ ਦੌਰਾ ਕੀਤਾ, ਜੋ ਪਿਛਲੇ ਸਾਲ ਆਯੁਸ਼ ਮੰਤਰਾਲੇ ਦੇ ਸਹਿਯੋਗ ਨਾਲ ਰਾਸ਼ਟਰਪਤੀ ਰਾਜ ਭਵਨ ਵਿਖੇ ਸਥਾਪਿਤ ਕੀਤਾ ਗਿਆ ਸੀ। ਰਾਸ਼ਟਰਪਤੀ ਮੁਰਮੂ ਦੇ ਆਯੁਰਵੈਦਿਕ ਗਾਰਡਨ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ, ਵਿਦੇਸ਼ ਮੰਤਰਾਲੇ ਨੇ ਰੇਖਾਂਕਿਤ ਕੀਤਾ, ਰਵਾਇਤੀ ਡਾਕਟਰੀ ਪ੍ਰਣਾਲੀ ਦੋਵਾਂ ਦੇਸ਼ਾਂ ਵਿਚਕਾਰ ਸਾਂਝੇਦਾਰੀ ਦਾ ਇੱਕ ਮਹੱਤਵਪੂਰਨ ਖੇਤਰ ਹੈ।
ਵਿਦੇਸ਼ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੁਮਾਰ ਜੁਗਨਾਥ ਨੇ ਰਾਸ਼ਟਰਪਤੀ ਮੁਰਮੂ ਦਾ ਹਵਾਈ ਅੱਡੇ ‘ਤੇ ਪੂਰੇ ਰਾਜਕੀ ਸਨਮਾਨਾਂ ਨਾਲ ਸਵਾਗਤ ਕੀਤਾ, ਜੋ ਦੋਵਾਂ ਦੇਸ਼ਾਂ ਦੇ ਨੇੜਲੇ ਸਬੰਧਾਂ ਨੂੰ ਦਰਸਾਉਂਦਾ ਹੈ। ਭਾਰਤੀ ਜਲ ਸੈਨਾ ਦੀ ਇੱਕ ਟੁਕੜੀ ਦੇ ਨਾਲ ਦੋ ਜੰਗੀ ਬੇੜੇ – ਆਈਐਨਐਸ ਤੀਰ ਅਤੇ ਸੀਜੀਐਸ ਸਾਰਥੀ – ਵੀ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ।
ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਰਾਸ਼ਟਰਪਤੀ ਮੁਰਮੂ ਆਪਣੇ ਮੌਰੀਸ਼ੀਅਨ ਹਮਰੁਤਬਾ ਪ੍ਰਿਥਵੀਰਾਜ ਸਿੰਘ ਰੂਪਨ ਅਤੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨਾਲ ਦੁਵੱਲੀ ਮੀਟਿੰਗਾਂ ਕਰਨ ਤੋਂ ਇਲਾਵਾ ਮਾਰੀਸ਼ਸ ਨੈਸ਼ਨਲ ਅਸੈਂਬਲੀ ਦੇ ਸਪੀਕਰ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਦੇਸ਼ ਦੇ ਕਈ ਅਹਿਮ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।
