ਨਵੀਂ ਦਿੱਲੀ, 15 ਮਾਰਚ । ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਨੇ ਦੇਸ਼ ਵਿਆਪੀ ਦੌਰੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਉਨ੍ਹਾਂ ਦੀਆਂ ਰੈਲੀਆਂ ਵਿੱਚ ਲੱਖਾਂ ਲੋਕ ਸ਼ਾਮਲ ਹੋ ਰਹੇ ਹਨ। ਪ੍ਰਧਾਨ ਮੰਤਰੀ ਇਸ ਮੁਹਿੰਮ ਤਹਿਤ ਅੱਜ ਕੇਰਲ, ਤਾਮਿਲਨਾਡੂ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ। ਭਾਜਪਾ ਨੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਭਾਜਪਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 11.15 ਵਜੇ ਕੰਨਿਆਕੁਮਾਰੀ, ਤਾਮਿਲਨਾਡੂ ਅਤੇ ਕੇਰਲ ਦੇ ਪਥਾਨਹਮਥਿੱਟਾ ਵਿੱਚ ਜਨਤਕ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ। ਉਹ ਸ਼ਾਮ 5.15 ਵਜੇ ਤੇਲੰਗਾਨਾ ‘ਚ ਭਾਜਪਾ ਦੇ ਰੋਡ ਸ਼ੋਅ ‘ਚ ਹਿੱਸਾ ਲੈਣਗੇ। ਭਾਜਪਾ ਦੀ ਤੇਲੰਗਾਨਾ ਇਕਾਈ ਨੇ ਵੀ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਰੋਡ ਸ਼ੋਅ ਦੀ ਜਾਣਕਾਰੀ ਦਿੱਤੀ ਸੀ। ਦੱਸਿਆ ਗਿਆ ਕਿ ਰੋਡ ਸ਼ੋਅ ਸ਼ਾਮ ਨੂੰ ਮਿਰਜ਼ਾਗੁਡਾ ਤੋਂ ਸ਼ੁਰੂ ਹੋ ਕੇ ਮਲਕਾਜਗਿਰੀ ਤੱਕ ਜਾਵੇਗਾ ਅਤੇ ਇਹ ਇਕ ਘੰਟੇ ਤੱਕ ਚੱਲੇਗਾ।
