ਕੋਲਕਾਤਾ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸੱਟ ਤੋਂ ਬਾਅਦ ਚੰਗੀ ਸਿਹਤ ਦੀ ਕਾਮਨਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਮਤਾ ਨੇ ਧੰਨਵਾਦ ਕੀਤਾ ਹੈ।
ਵੀਰਵਾਰ ਦੇਰ ਸ਼ਾਮ ਮਮਤਾ ਆਪਣੇ ਘਰ ਸੈਰ ਕਰਦੇ ਸਮੇਂ ਡਿੱਗ ਪਈ ਸਨ, ਜਿਸ ਕਾਰਨ ਉਨ੍ਹਾਂ ਦੇ ਮੱਥੇ ‘ਤੇ ਸੱਟ ਲੱਗ ਗਈ। ਉਨ੍ਹਾਂ ਦੇ ਮੱਥੇ ‘ਤੇ ਕੱਟ ਤੋਂ ਕਾਫੀ ਖੂਨ ਵਹਿ ਰਿਹਾ ਸੀ ਅਤੇ ਚਾਰ ਟਾਂਕੇ ਲਾਉਣੇ ਪਏ। ਘਟਨਾ ਤੋਂ ਤੁਰੰਤ ਬਾਅਦ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖ਼ਲ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਐਕਸ ‘ਤੇ ਲਿਖਿਆ ਕਿ ਮੈਂ ਤੁਹਾਡੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਤੋਂ 13 ਘੰਟੇ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਦਾ ਜਵਾਬ ਦਿੱਤਾ। ਉਨ੍ਹਾਂ ਲਿਖਿਆ ਕਿ ਮੇਰੀ ਸਿਹਤ ਦੀ ਕਾਮਨਾ ਕਰਨ ਲਈ ਮੈਂ ਤੁਹਾਡੀ ਧੰਨਵਾਦੀ ਹਾਂ ਪ੍ਰਧਾਨ ਮੰਤਰੀ ਜੀ।
