ਨਵੀਂ ਦਿੱਲੀ, 18 ਮਾਰਚ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 86 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 82 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਪਿਛਲੇ ਹਫਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਉੱਥੇ ਹੀ ਰਾਜਸਥਾਨ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਘੱਟ ਹੋਣ ਕਾਰਨ ਪੈਟਰੋਲ 5.30 ਰੁਪਏ ਅਤੇ ਡੀਜ਼ਲ 4.85 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।
