ਨਵੀਂ ਦਿੱਲੀ, 19 ਮਾਰਚ। ਦੇਸ਼ ‘ਚ ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਪ੍ਰਚਾਰ ਦਾ ਪਾਰਾ ਵੀ ਚੜ੍ਹਨ ਲੱਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਦੇ ਚੋਟੀ ਦੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣਾਂ ਵਿੱਚ ਪ੍ਰਚੰਡ ਬਹੁਮਤ ਹਾਸਲ ਕਰਨ ਲਈ ਲਗਾਤਾਰ ਦੌਰੇ ਕਰ ਰਹੇ ਹਨ। ਅੱਜ ਉਹ ਦੋ ਰਾਜਾਂ ਕੇਰਲ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਹੋਣਗੇ।
ਪ੍ਰਧਾਨ ਮੰਤਰੀ ਮੋਦੀ ਦੇ ਅੱਜ ਦੇ ਪ੍ਰੋਗਰਾਮ ਦਾ ਵੇਰਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਐਕਸ ਹੈਂਡਲ ‘ਤੇ ਸਾਂਝਾ ਕੀਤਾ ਹੈ। ਐਕਸ ਹੈਂਡਲ ਪੋਸਟ ਦੇ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲਾਂ ਕੇਰਲ ਦੇ ਪਲੱਕੜ ਵਿੱਚ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਦੇ ਰੋਡ ਸ਼ੋਅ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਅੱਜ ਦੁਪਹਿਰ ਨੂੰ ਤਾਮਿਲਨਾਡੂ ਪਹੁੰਚਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਨੂੰ ਤਾਮਿਲਨਾਡੂ ਦੇ ਸਲੇਮ ਵਿੱਚ ਭਾਜਪਾ ਦੀ ਜਨ ਸਭਾ ਨੂੰ ਸੰਬੋਧਨ ਕਰਨਗੇ।
