ਇਸਲਾਮਾਬਾਦ, 19 ਮਾਰਚ। ਪਾਕਿਸਤਾਨ ‘ਚ ਮੰਗਲਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸ (ਜੀਐੱਫਜ਼ੈੱਡ) ਨੇ ਕਿਹਾ ਕਿ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.6 ਰਹੀ।
ਜੀਐੱਫਜ਼ੈੱਡ ਦੇ ਅਨੁਸਾਰ, ਮੰਗਲਵਾਰ ਨੂੰ 0035 ਗ੍ਰੀਨਵਿਚ ਮੀਨ ਟਾਈਮ (ਜੀਐੱਮਟੀ) ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ। ਭੂਚਾਲ ਦਾ ਕੇਂਦਰ 10.0 ਕਿਲੋਮੀਟਰ ਦੀ ਡੂੰਘਾਈ ‘ਤੇ 29.84 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 65.37 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸੀ।
ਪਾਕਿਸਤਾਨ ਦੇ ਮੌਸਮ ਵਿਭਾਗ ਨੇ ਕਿਹਾ ਕਿ ਭੂਚਾਲ ਦੇ ਝਟਕੇ ਪਾਕਿਸਤਾਨ-ਇਰਾਨ ਸਰਹੱਦੀ ਇਲਾਕਿਆਂ ‘ਚ ਵੀ ਮਹਿਸੂਸ ਕੀਤੇ ਗਏ। ਹਾਲਾਂਕਿ ਅਧਿਕਾਰੀਆਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਕਿਸੇ ਵੀ ਖੇਤਰ ਤੋਂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਦਿੱਤੀ ਹੈ।
