ਸ਼ਾਹਪੁਰ ਕੰਢੀ, ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਨਾਜਾਇਜ਼ 400 ਬੂਟੇ ਅਫੀਮ ਸਮੇਤ ਵਿਅਕਤੀ ਨੂੰ ਫੜ੍ਹਨ ਵਿਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਭੱਬਰ ਦੇ ਸੁਰਿੰਦਰ ਸਿੰਘ ਪੁੱਤਰ ਉਂਕਾਰ ਸਿੰਘ ਨੇ ਆਪਣੇ ਘਰ ਦੇ ਪਿਛਲੇ ਪਾਸੇ ਅਫੀਮ ਦੇ ਬੂਟੇ ਲਗਾਏ ਹਨ, ਜਿਸ ਉਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਫੜ੍ਹ ਲਿਆ ਤੇ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ ਨੇ ਫਾਜ਼ਿਲਕਾ ਜ਼ਿਲ੍ਹੇ ‘ਚ ਗੈਰ-ਕਾਨੂੰਨੀ ਅਫੀਮ ਦੀ ਖੇਤੀ ਦੇ ਰੈਕੇਟ ਦਾ ਪਰਦਾਫਾਸ਼ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ। ਕਾਰਵਾਈ ਦੌਰਾਨ ਚੱਕ ਖੇਵਾ ਢਾਣੀ ਬੱਚਨ ਨੇੜੇ ਇੱਕ ਖੇਤ ਵਿੱਚ ਧਨੀਆ ਦੇ ਨਾਲ ਅਫੀਮ ਦੇ ਬੂਟੇ ਸਮੇਤ ਬਰਾਮਦ ਹੋਏ।
