ਚੇਨਈ, 28 ਮਾਰਚ ਤਾਮਿਲਨਾਡੂ ਦੀ ਮੁੱਖ ਸਿਆਸੀ ਪਾਰਟੀ ਦ੍ਰਵਿੜ ਮੁਨੇਤਰ ਕੜਗਮ (ਡੀ.ਐੱਮ.ਕੇ.) ਦੇ ਸੰਸਦ ਮੈਂਬਰ ਏ. ਗਣੇਸ਼ਮੂਰਤੀ ਦਾ ਦਿਲ ਦੀ ਧੜਕਣ ਬੰਦ ਹੋਣ ਕਾਰਨ ਦਿਹਾਂਤ ਹੋ ਗਿਆ। 77 ਸਾਲਾ ਗਣੇਸ਼ਮੂਰਤੀ ਨੇ ਸਵੇਰੇ 5:05 ਵਜੇ ਕੋਇੰਬਟੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਨੂੰ 24 ਮਾਰਚ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਸੀ। ਉਨ੍ਹਾਂ ਨੂੰ ਪਹਿਲਾਂ ਇਰੋਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਅਤੇ ਉੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕੋਇੰਬਟੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਹ ਤਿੰਨ ਵਾਰ ਲੋਕ ਸਭਾ ਲਈ ਚੁਣੇ ਗਏ ਸਨ। ਡੀਐਮਕੇ ਨੇ ਕਿਹਾ ਹੈ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੇਰੀਯਾਰ ਨਗਰ, ਇਰੋਡ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਨੂੰ ਉਥੇ ਜਨਤਕ ਸ਼ਰਧਾਂਜਲੀ ਲਈ ਰੱਖਿਆ ਜਾਵੇਗਾ।
