ਨਵੀਂ ਦਿੱਲੀ, 01 ਅਪ੍ਰੈਲ । ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਬ੍ਰੈਂਟ ਕਰੂਡ ਦੀ ਕੀਮਤ 88 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 84 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਮੁੰਬਈ ‘ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਉੱਥੇ ਹੀ ਕੋਲਕਾਤਾ ‘ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਬ੍ਰਾੈਂਟ ਕਰੂਡ 0.30 ਡਾਲਰ ਭਾਵ 0.34 ਫੀਸਦੀ ਦੇ ਵਾਧੇ ਨਾਲ 87.30 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.32 ਡਾਲਰ ਜਾਂ 0.38 ਫੀਸਦੀ ਦੇ ਵਾਧੇ ਨਾਲ 83.49 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
