ਨਵੀਂ ਦਿੱਲੀ, 03 ਅਪ੍ਰੈਲ । ਅੰਤਰਰਾਸ਼ਟਰੀ ਬਾਜ਼ਾਰ ‘ਚ ਸਪਲਾਈ ਸੰਬੰਧੀ ਸਮੱਸਿਆਵਾਂ ਕਾਰਨ ਕੱਚੇ ਤੇਲ ਦੀ ਕੀਮਤ 88 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਬ੍ਰੈਂਟ ਕਰੂਡ 89 ਡਾਲਰ ਅਤੇ ਡਬਲਯੂਟੀਆਈ ਕਰੂਡ 86 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਤੀਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.07 ਡਾਲਰ ਭਾਵ 0.08 ਫੀਸਦੀ ਦੇ ਵਾਧੇ ਨਾਲ 88.99 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.02 ਡਾਲਰ ਜਾਂ 0.02 ਫੀਸਦੀ ਦੀ ਗਿਰਾਵਟ ਨਾਲ 85.13 ਡਾਲਰ ਪ੍ਰਤੀ ਬੈਰਲ ‘ਤੇ ਹੈ। ਅਕਤੂਬਰ 2023 ਤੋਂ ਬਾਅਦ ਇਹ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ।
