ਫਾਜਿਲਕਾ । ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਫਾਜ਼ਿਲਕਾ 80 ਤੋਂ ਸਵੀਪ ਟੀਮ ਇੰਚਾਰਜ ਸਤਿੰਦਰ ਬੱਤਰਾ ਅਤੇ ਸਮੂਹ ਟੀਮ ਮੈਂਬਰਾਂ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਤੇ ਕਰਨ ਕੁਮਾਰ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਚ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਸੰਬੋਧਨ ਕੀਤਾ ਗਿਆ | ਸਕੂਲ ਦੀਆਂ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ ਦੀ ਅਪੀਲ ਕੀਤੀ ਗਈ |
