ਨਵੀਂ ਦਿੱਲੀ, 13 ਅਪ੍ਰੈਲ ਸ਼ਨੀਵਾਰ ਨੂੰ ਵਿਸਾਖੀ ਦੇ ਮੌਕੇ ’ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਪ੍ਰਮੁੱਖ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸਦੇ ਨਾਲ ਹੀ ਜਲ੍ਹਿਆਂਵਾਲਾ ਬਾਗ ਦੀ ਯਾਦ ਨੂੰ ਨਮਨ ਕਰਦੇ ਹੋਏ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਂਟ ਕੀਤੀ ਹੈ। ਪਾਰਟੀਆਂ ਅਤੇ ਨੇਤਾਵਾਂ ਦੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਜਲਿਆਂਵਾਲਾ ਬਾਗ ਦੇ ਸੰਦੇਸ਼ ਛਾਏ ਹੋਏ ਹਨ।
ਵਿਸਾਖੀ ਦੇ ਤਿਉਹਾਰ ’ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਸਥਿਤ ਹਰਿਮੰਦਰ ਸਾਹਿਬ ਕੰਪਲੈਕਸ ’ਚ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ। ਦਰਬਾਰ ਸਾਹਿਬ ਅੰਦਰ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਲੋਕ ਆਪਣੀ ਆਸਥਾ ਦਾ ਪ੍ਰਗਟਾਵਾ ਕਰ ਰਹੇ ਹਨ। ਗੁਰੂਦੁਆਰਾ ਕੰਪਲੈਕਸ ’ਚ ਸ਼ਰਧਾਲੂਆਂ ਦਾ ਜਨਸੈਲਾਬ ਪਹੁੰਚਿਆ ਹੋਇਆ ਹੈ।
ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਤ ਐਕਸ ’ਤੇ ਸਵੇਰੇ ਹੀ ਇੱਕ ਪੋਸਟ ਪਾ ਕੇ ਜਲ੍ਹਿਆਂਵਾਲਾ ਬਾਗ ਦੇ ਅਮਰ ਸ਼ਹੀਦਾਂ ਨੂੰ ਕੋਟਿ-ਕੋਟਿ ਨਮਨ ਲਿਖਿਆ ਹੈ। ਭਾਜਪਾ ਨੇ ਲਿਖਿਆ ਕਿ ਜਲ੍ਹਿਆਂਵਾਲਾ ਬਾਗ ਸਾਕੇ ਦੇ ਯਾਦਗਾਰੀ ਦਿਵਸ ‘ਤੇ ਭਾਰਤ ਮਾਤਾ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਕੋਟਿ-ਕੋਟਿ ਨਮਨ।
