ਸ਼ਿਮਲਾ, 14 ਅਪ੍ਰੈਲ :ਰਾਜਧਾਨੀ ਸ਼ਿਮਲਾ ‘ਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਉਮਰ 16 ਸਾਲ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਵੀ 16 ਸਾਲ ਦਾ ਨਾਬਾਲਗ ਹੈ। ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਥਾਣਾ ਨਿਊ ਸ਼ਿਮਲਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਅਤੇ ਮੁਲਜ਼ਮ ਦੋਵੇਂ ਸਕੂਲ ਦੇ ਵਿਦਿਆਰਥੀ ਹਨ।
ਪੀੜਤਾ ਦੀ ਮਾਂ ਨੇ ਨਿਊ ਸ਼ਿਮਲਾ ਪੁਲਿਸ ਨੂੰ ਦੱਸਿਆ ਕਿ ਇਕ ਨਾਬਾਲਗ ਲੜਕੇ ਦੇ ਉਸਦੀ 16 ਸਾਲਾ ਬੇਟੀ ਨਾਲ ਸਰੀਰਕ ਸਬੰਧ ਹਨ। ਮੁਲਜ਼ਮ ਨੌਜਵਾਨ ਨਿਊ ਸ਼ਿਮਲਾ ਥਾਣਾ ਖੇਤਰ ਦੇ ਅਧੀਨ ਆਉਂਦੇ ਕਸਬੇ ਦਾ ਰਹਿਣ ਵਾਲਾ ਹੈ। ਪੁਲਿਸ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਸਬੂਤ ਇਕੱਠੇ ਕਰ ਰਹੀ ਹੈ।
ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਦੇ ਖਿਲਾਫ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
