ਲਖਨਊ, 19 ਅਪ੍ਰੈਲ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼ ਦੀਆਂ ਅੱਠ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ, ‘‘ਪਹਿਲਾਂ ਮਤਦਾਨ, ਫਿਰ ਕਰੋ ਜਲਪਾਨ।’’
ਬਸਪਾ ਮੁਖੀ ਮਾਇਆਵਤੀ ਨੇ ਐਕਸ ‘ਤੇ ਪੋਸਟ ਕੀਤਾ ਕਿ ਦੇਸ਼ ‘ਚ ਹੋ ਰਹੀਆਂ 18ਵੀਂ ਲੋਕ ਸਭਾ ਦੀਆਂ ਆਮ ਚੋਣਾਂ ਲਈ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਸਮੂਹ ਵੋਟਰਾਂ ਨੂੰ ਅਪੀਲ ਹੈ ਕਿ ‘‘ਪਹਿਲਾਂ ਮਤਦਾਨ, ਫਿਰ ਜਲਪਾਨ’’ ਦੇ ਸੰਕਲਪ ਨਾਲ ਪੂਰੀ ਚੇਤਨਾ ਅਤੇ ਉਤਸ਼ਾਹ ਨਾਲ ਵੱਧ-ਚੜ੍ਹਕੇ ਭਾਗ ਲਵੋਂ, ਤਾਂ ਜੋ ਰੁਜ਼ਗਾਰ, ਸੁਰੱਖਿਆ, ਆਤਮ-ਸਨਮਾਨ ਅਤੇ ਸਵੈ-ਮਾਣ ਵਾਲਾ ਜੀਵਨ ਪ੍ਰਦਾਨ ਕਰਨ ਵਾਲੀ ਚੰਗੀ ਸਰਕਾਰ ਦੇਸ਼ ਵਿੱਚ ਬਣੇ।
ਅੱਗੇ ਉਨ੍ਹਾਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਸੰਵਿਧਾਨਕ ਅਧਿਕਾਰ। ਪੂਰੀ ਨਿਡਰਤਾ ਨਾਲ ਇਸ ਅਧਿਕਾਰ ਦੀ ਵਰਤੋਂ ਕਰਕੇ ਸੱਤਾ ਵਿੱਚ ਆਪਣੀ ਪ੍ਰਭਾਵਸ਼ਾਲੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੀ ਲੋੜ। ਚੋਣ ਕਮਿਸ਼ਨ ਵੀ ਆਜ਼ਾਦ ਅਤੇ ਨਿਰਪੱਖ ਚੋਣਾਂ ਖਾਸ ਕਰਕੇ ਗਰੀਬਾਂ, ਮਜ਼ਲੂਮਾਂ, ਔਰਤਾਂ ਦੀ ਵੋਟਿੰਗ ਕਰਵਾਉਣ ’ਚ ਉਨ੍ਹਾਂ ਨੂੰ ਪੂਰਾ-ਪੂਰਾ ਸਹਿਯੋਗ ਦੇਵੇ।
