ਨਵੀਂ ਦਿੱਲੀ, 22 ਅਪ੍ਰੈਲ । ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੇ ਮੈਦਾਨ ‘ਚ ਪਾਰਟੀ ਉਮੀਦਵਾਰਾਂ ਦੇ ਸਮਰਥਨ ‘ਚ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਉਹ ਅੱਜ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਭਾਜਪਾ ਦੀ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ। ਭਾਰਤੀ ਜਨਤਾ ਪਾਰਟੀ ਨੇ ਐਕਸ ਹੈਂਡਲ ‘ਤੇ ਆਪਣੇ ਚੋਟੀ ਦੇ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਦੇ ਚੋਣ ਦੌਰੇ ਦੇ ਸੰਖੇਪ ਵੇਰਵੇ ਸਾਂਝੇ ਕੀਤੇ ਹਨ।
ਭਾਜਪਾ ਦੇ ਐਕਸ ਹੈਂਡਲ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 2 ਵਜੇ ਅਲੀਗੜ੍ਹ ‘ਚ ਪਾਰਟੀ ਦੀ ਜਨਸਭਾ ਨੂੰ ਸੰਬੋਧਨ ਕਰਨਗੇ। ਚੋਣ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਵਾਰ ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਵਿੱਚ 400 ਪਾਰ ਕਰਨ ਦੇ ਆਪਣੇ ਸੰਕਲਪ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ।
ਲਖਨਊ ਬਿਊਰੋ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਇਹ ਜਨਸਭਾ ਪ੍ਰਦਰਸ਼ਨੀ ਮੈਦਾਨ ਹੋਵੇਗੀ। ਪ੍ਰਧਾਨ ਮੰਤਰੀ ਦੀ ਜਨਸਭਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲੀਗੜ੍ਹ ਵਿੱਚ ਟ੍ਰੈਫਿਕ ਵਿਵਸਥਾ ਵਿੱਚ ਬਦਲਾਅ ਕੀਤਾ ਹੈ। ਸ਼ਹਿਰ ਦੇ ਅੰਦਰ ਭਾਰੀ ਵਾਹਨਾਂ ਦੇ ਦਾਖਲੇ ‘ਤੇ ਆਰਜ਼ੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਜਨਸਭਾ ਨੂੰ ਪ੍ਰਧਾਨ ਮੰਤਰੀ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਸੰਬੋਧਨ ਕਰਨਗੇ।
