cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ: ਚਰਨਜੀਤ ਸਿੰਘ ਚੰਨੀ
Regional

ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ: ਚਰਨਜੀਤ ਸਿੰਘ ਚੰਨੀ

CliQ INDIA
Last updated: April 25, 2024 4:22 pm
CliQ INDIA
Share
4 Min Read
SHARE

ਜਲੰਧਰ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਚ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤੱਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ ਜਦ ਕਿ ਸਿਹਤ ਵਿਭਾਗ ਵਿੱਚ ਵੀ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਨਹੀਂ ਮਿਲ ਰਹੀ। ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਦੇ ਦੌਰੇ ‘ਤੇ ਆਏ ਸਨ ‘ਤੇ ਇਸ ਦੌਰਾਨ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਉਹਨਾਂ ਨਾਲ ਮੌਜੂਦ ਸਨ । ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਨਤਮਸਤਕ ਹੋ ਕੇ ਵੱਖ ਵੱਖ ਪਿੰਡਾਂ ਵਿੱਚ ਸੁਖਵਿੰਦਰ ਕੋਟਲੀ ਵੱਲੋ ਰੱਖੀਆਂ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਜਲੰਧਰ ਦੇ ਹਾਲਾਤ ਇਹ ਬਣ ਗਏ ਹਨ ਕਿ ਦਲ ਬਦਲੀ ਲੀਡਰਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ‘ਤੇ ਲੋਕਾਂ ਇੰਨ੍ਹਾਂ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ। ਉਹਨਾਂ ਅੱਗੇ ਕਿਹਾ ਕਿ ਕੁੱਝ ਰਾਜਨੀਤਕ ਨੇਤਾਵਾਂ ਦਾ ਕਿਰਦਾਰ ਇਸ ਕਦਰ ਹੋ ਗਿਆ ਹੈ ਕਿ ਉਹ ਦਿਨ ‘ਚ ਤਿੰਨ-ਤਿੰਨ ਵਾਰ ਮੁੱਲ ਵਿਕਦੇ ਹਨ।ਆਦਮਪੁਰ ਵਿਧਾਨ ਸਭਾ ਹਲਕੇ ਵਿੱਚ ਵੱਖ ਵੱਖ ਮੀਟਿੰਗਾਂ ਦੌਰਾਨ ਲੋਕਾਂ ਨਾਲ

ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਜਲੰਧਰ ਵਿੱਚ ਵੱਸਣ ਆਇਆ ਹਾਂ ਤੇ ਇਥੇ ਪੱਕੇ ਤੌਰ ਰਹਾਂਗਾ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਮੁੱਖ ਮੰਤਰੀ ਰਹਿੰਦਿਆਂ ਉਹਨਾਂ ਆਦਮਪੁਰ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਕਾਲਜ ਸ਼ੁਰੂ ਕਰਵਾਇਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਕੰਮ ਰੋਕ ਦਿੱਤਾ।ਇਸ ਤੋਂ ਇਲਾਵਾ ਆਦਮਪੁਰ ਨੂੰ ਸਬ ਡਵੀਜ਼ਨ ਬਣਾਇਆ ਅਤੇ 38 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਹਵਾਈ ਅੱਡੇ ਵਾਲੀ ਸੜਕ ਬਣਾਈ। ਉਹਨਾਂ ਕਿਹਾ ਕਿ ਪਵਨ ਟੀਨੂੰ ਵੱਲੋਂ 20 ਸਾਲਾਂ ਚ ਕੀਤੇ ਕੰਮਾਂ ਤੋਂ ਵੱਧ ਮੈਂ ਆਦਮਪੁਰ ਲਈ ਤਿੰਨ ਮਹੀਨੇ ਚ ਵੱਡੇ ਕੰਮ ਕੀਤੇ ਹਨ।ਇਸ ਮੌਕੇ ‘ਤੇ ਬੋਲਦਿਆਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਆਦਮਪੁਰ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਉਹਨਾਂ ਜਿੱਤ ਤੋਂ ਵੀ ਵੱਡੀ ਜਿੱਤ ਦੇਣਗੇ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਰਗੇ ਨਿਧੜਕ ਲੀਡਰ ਹੀ ਪੰਜਾਬ ਦੇ ਮੁੱਦਿਆਂ ਨੂੰ ਲੋਕ ਸਭਾ ਵਿੱਚ ਜ਼ੋਰਦਾਰ ਤਰੀਕੇ ਨਾਲ ਰੱਖ ਸਕਦੇ ਹਨ।ਆਦਮਪੁਰ ਵਿਧਾਨ ਸਭਾ ਹਲਕੇ ਦੇ ਇਸ ਦੋਰੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਤੱਲਣ ਸਾਹਿਬ ਵਿਖੇ ਨਤਮਸਤਕ ਹੋਏ ਤੇ ਇੱਥੇ ਮੈਨੇਜਰ ਬਲਜੀਤ ਸਿੰਘ ਨੇ ਉੱਨਾਂ ਨੂੰ ਸਿਰੋਪੇ ਦੀ ਬਖਸ਼ਿਸ਼ ਕੀਤੀ, ਇਸ ਤੋਂ ਬਾਅਦ ਕਿ ਡੇਰਾ ਬਾਪੂ ਮੰਗਲ ਦਾਸ ਪਿੰਡ ਉੱਚਾ ਵਿਖੇ ਨਤਮਸਤਕ ਹੋਏ ਉਪਰੰਤ ਸੰਤ ਹਰਚਰਨ ਦਾਸ ਜੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਜਦ ਕਿ ਗੁਰਦੁਆਰਾ ਦੇਸ਼ ਭਗਤ ਸੰਤਪੁਰਾ, ਕਾਲਰਾ ਵਿਖੇ ਬਾਬਾ ਮਨਜੀਤ ਸਿੰਘ ਅਤੇ ਡੇਰਾ ਸੰਤਪੁਰਾ ਜੱਬੜ ਮਾਣਕੂ ਵਿਖੇ ਬਾਬਾ ਸਰਵਣ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੁਜ਼ੱਫਰਪੁਰ, ਡਰੋਲੀ ਖੁਰਦ,ਮਾਣਕੋ, ਆਦਮਪੁਰ, ਹਰੀਪੁਰ, ਢੱਡੇ, ਨਾਜ਼ਕਾ, ਭੋਗਪੁਰ, ਕਾਲਾ ਬੱਕਰਾ, ਸੰਘਵਾਲ ਸਮੇਤ ਆਦਮਪੁਰ ਦੇ ਵੱਖ ਵੱਖ ਇਲਾਕਿਆਂ ‘ਚ ਮੀਟਿੰਗਾਂ ਕੀਤੀਆਂ ਜਿੱਥੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਨੇ ਚੰਨੀ ਨੂੰ ਵੱਡੇ ਫ਼ਰਕ ਦਾ ਜਿਤਾਉਣ ਦਾ ਐਲਾਨ ਕੀਤਾ। ਇਹਨਾਂ ਮੀਟਿੰਗਾਂ ਦੌਰਾਨ ਹਲਕਾ ਆਦਮਪੁਰ ਦੇ ਕੋ-ਆਰਡੀਨੇਟਰ ਅੰਮ੍ਰਿਤਪਾਲ ਭੌਂਸਲੇ ਫਿਲੌਰ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸਰਪੰਚ ਮੁਜ਼ੱਫਰਪੁਰ, ਬਲਾਕ ਪ੍ਰਧਾਨ ਰਣਦੀਪ ਸਿੰਘ ਰਾਣਾ ਨਾਜ਼ਕਾ, ਗੁਰਦੀਪ ਸਿੰਘ ਕਾਲਰਾ ਚੇਅਰਮੈਨ, ਲਖਵੀਰ ਸਿੰਘ ਕੋਟਲੀ, ਮਨਜੀਤ ਸਿੰਘ ਬੂਟਾ,ਰਣਜੀਤ ਸਿੰਘ ਰਾਣਾ,ਪੰਚ ਕੁਲਵਿੰਦਰ ਸਿੰਘ,ਹਰਪ੍ਰੀਤ ਭੁੱਲਰ,ਸਰਪੰਚ ਪਰਗਟ ਪਤਾਰਾ,ਤਰਸੇਮ ਜੈਤੇਵਾਲੀ,ਸਰਪੰਚ ਗਰੀਬਦਾਸ,ਅਸ਼ਵਨੀ ਪੂਰਨਪੁਰ,ਅਜੈਬ ਸਿੰਘ ਹਜ਼ਾਰਾ,ਹਰਤੇਜ ਸਿੰਘ ਲਾਲੀ,ਬਲਦੇਵ ਸਿੰਘ ਨੰਬਰਦਾਰ,ਸੋਹਨ ਸਿੰਘ,ਗੁਰਮੀਤ ਸਿੰਘ ਮੱਲੀ,ਬਲਾਕ ਸੰਮਤੀ ਮੈਂਬਰ ਨਛੱਤਰ ਕੋਰ,ਮਹਿੰਦਰ ਸਿੰਘ ਬੱਬੀ,ਰਛਪਾਲ ਸਿੰਘ ਚੰਗਿਆਈ, ਦਰਸ਼ਨ ਸਿੰਘ ਕੜਵਲ ਪ੍ਰਧਾਨ ਨਗਰ ਕੌਂਸਲ ਆਦਮਪੁਰ,ਦਵਿੰਦਰ ਸਿੰਘ,ਸੁਸ਼ਮਾ,ਗੁਰਮੀਤ ਸਿੰਘ,ਰਜਿੰਦਰ ਸਿੰਘ,ਜੋਗਿੰਦਰਪਾਲ ਸਿੰਘ ਤੇ ਲਾਲਾ ਮਦਨ ਲਾਲ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਮੋਹਤਵਰ ਲੋਕ ਸ਼ਾਮਲ ਹੋਏ।

 

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਮੈਡ੍ਰਿਡ ਓਪਨ: ਰਾਫੇਲ ਨਡਾਲ ਪੂਰੀ ਤਰ੍ਹਾਂ ਫਿੱਟ ਨਹੀਂ, ਟੂਰਨਾਮੈਂਟ ਵਿੱਚ ਖੇਡਣ ਬਾਰੇ ਅਨਿਸ਼ਚਿਤ
Next Article ਅੰਤਰਰਾਸ਼ਟਰੀ ਚਿੰਤਾਵਾਂ ਦੇ ਬਾਵਜੂਦ ਇਜ਼ਰਾਇਲੀ ਬਲ ਰਫਾਹ ਵਿੱਚ ਜ਼ਮੀਨੀ ਕਾਰਵਾਈ ਲਈ ਤਿਆਰ ਹਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?