ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਚੋਣਾਂ ਦੇ ਸਾਰੇ ਪ੍ਰਬੰਧ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਕਰਨ ਦੇ ਨਿਰਦੇਸ਼ ਦਿੱਤੇ।
BulletsIn
- ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਮੀਟਿੰਗ ਕੀਤੀ।
- ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਵੀ ਸ਼ਾਮਲ ਸਨ।
- ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਚੋਣ ਪ੍ਰਬੰਧਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ।
- ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ ‘ਤੇ ਸਹੂਲਤਾਂ ਜਿਵੇਂ ਕਿ ਵਾਟਰ ਕੂਲਰ, ਪੱਖੇ, ਬੈਠਣ ਦੀ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ।
- ਬਿਰਧਾਂ, ਗਰਭਵਤੀ ਔਰਤਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਵੱਖਰੀਆਂ ਕਤਾਰਾਂ ਅਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
- ਵੋਟਿੰਗ ਕਤਾਰਾਂ ਲਈ ਕੁਰਸੀਆਂ ਅਤੇ ਪੋਲਿੰਗ ਸਟਾਫ਼ ਲਈ ਮੈਡੀਕਲ ਕਿੱਟਾਂ ਦੇ ਪ੍ਰਬੰਧ ਦੇ ਨਿਰਦੇਸ਼ ਦਿੱਤੇ।
- ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
- ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਸੁਰੱਖਿਆ ਵਧਾਉਣ ਅਤੇ ਨਾਕਿਆਂ ਉੱਤੇ ਸਖਤੀ ਕਰਨ ਦੇ ਨਿਰਦੇਸ਼ ਦਿੱਤੇ।
- ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ 48 ਘੰਟੇ ਪਹਿਲਾਂ ਬੈਨ ਕਰਨ ਦੇ ਨਿਰਦੇਸ਼ ਦਿੱਤੇ।
- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ, 2024 ਨੂੰ ਹੋਵੇਗੀ ਅਤੇ ਨਤੀਜਾ 13 ਜੁਲਾਈ, 2024 ਨੂੰ ਐਲਾਨਿਆ ਜਾਵੇਗਾ।
