ਗੁਆਂਢੀ ਦੇਸ਼ ਬੰਗਲਾਦੇਸ਼ ‘ਚ ਹਿੰਸਾ ਅਤੇ ਬਦਲੇ ਹੋਏ ਸਿਆਸੀ ਹਾਲਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਉੱਚ ਪੱਧਰੀ ਮੀਟਿੰਗ ਕੀਤੀ।
BulletsIn
- ਬੰਗਲਾਦੇਸ਼ ਵਿੱਚ ਸਿਆਸੀ ਹਿੰਸਾ ਅਤੇ ਬਦਲੇ ਹੋਏ ਹਾਲਾਤਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ।
- ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਮੌਜੂਦ ਸਨ।
- ਮੀਟਿੰਗ ਵਿੱਚ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਰਚਾ ਕੀਤੀ ਗਈ।
- ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਆਈ ਸ਼ੇਖ ਹਸੀਨਾ ਨਾਲ ਮੁਲਾਕਾਤ ਦੀ ਜਾਣਕਾਰੀ ਦਿੱਤੀ।
- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੰਗਲਾਦੇਸ਼ ਵਿੱਚ ਸਿਆਸੀ ਹਾਲਾਤ ਅਤੇ ਹਿੰਸਾ ਬਾਰੇ ਵਿਚਾਰ ਵੀ ਸਾਂਝੇ ਕੀਤੇ।
- ਵਿਦਿਆਰਥੀਆਂ ਨੇ ਬੰਗਲਾਦੇਸ਼ ਵਿੱਚ ਨੌਕਰੀਆਂ ਲਈ ਰਾਖਵਾਂਕਰਨ ਖਤਮ ਕਰਨ ਦੀ ਮੰਗ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ।
- ਇਸ ਵਿਰੋਧ ਦੌਰਾਨ ਹਿੰਸਾ ਫੈਲ ਗਈ ਅਤੇ ਸਿਆਸੀ ਹਾਲਾਤ ਖਰਾਬ ਹੋ ਗਏ।
- ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਦੇਸ਼ ਛੱਡ ਕੇ ਭਾਰਤ ਆ ਗਈਆਂ।
- ਉਨ੍ਹਾਂ ਦਾ ਜਹਾਜ਼ ਦਿੱਲੀ ਨੇੜੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ‘ਤੇ ਉਤਰੇਆ।
- ਸੁਰੱਖਿਆ ਸਬੰਧੀ ਹਾਲਾਤਾਂ ਤੇ ਵੱਡੀ ਮੀਟਿੰਗ ਹੋਣ ਤੋਂ ਬਾਅਦ ਕਾਫੀ ਤਸੱਲੀ ਦਾ ਸੁਨੇਹਾ ਦਿੱਤਾ ਗਿਆ।
