ਨਵੀਂ ਦਿੱਲੀ, 14 ਜੁਲਾਈ (ਹਿੰ.ਸ.)। ਪ੍ਰੋ. ਅਸੀਮ ਕੁਮਾਰ ਘੋਸ਼ ਨੂੰ ਹਰਿਆਣਾ ਅਤੇ ਪੀ. ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦਾ ਉਪ ਰਾਜਪਾਲ ਬਣਾਇਆ ਗਿਆ ਹੈ।ਰਾਸ਼ਟਰਪਤੀ ਸਕੱਤਰੇਤ ਨੇ ਸੋਮਵਾਰ ਨੂੰ ਇੱਕ ਰਿਲੀਜ਼ ਵਿੱਚ ਦੱਸਿਆ ਕਿ ਰਾਸ਼ਟਰਪਤੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਬ੍ਰਿਗੇਡੀਅਰ (ਸੇਵਾਮੁਕਤ) ਬੀਡੀ ਮਿਸ਼ਰਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਦੀ ਜਗ੍ਹਾ, ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਨਵੀਆਂ ਨਿਯੁਕਤੀਆਂ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ।
—————
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ
