ਜਲੰਧਰ, 20 ਜੁਲਾਈ (ਹਿੰ. ਸ.)। ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਅੰਤਿਮ ਸੰਸਕਾਰ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਆਸੀ ਪਾਰਟੀਆਂ ਦੇ ਆਗੂ ਅਤੇ ਇਲਾਕਾ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਫੌਜਾ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਹੋਰ ਕਈ ਸਿਆਸੀ ਆਗੂਆਂ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
