ਪਟਿਆਲਾ, 8 ਅਗਸਤ (ਹਿੰ. ਸ.)। ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।ਹੁਕਮ 5 ਅਕਤੂਬਰ ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
