ਬੱਲੂਆਣਾ (ਅਬੋਹਰ), 23 ਅਗਸਤ (ਹਿੰ. ਸ.)।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜੰਗਲਾਤ ਵਿਭਾਗ ਵੱਲੋਂ ਪਿੰਡ ਬੱਲੂਆਣਾ ਵਿਖੇ ਵਣ ਮਹੋਤਸਵ ਕਰਵਾਇਆ ਗਿਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਪਹੁੰਚੇ।
ਉਨਾਂ ਨੇ ਇਸ ਮੌਕੇ ਆਖਿਆ ਕਿ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਬਗੀਚੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਵਾਤਾਵਰਣ ਸੰਭਾਲ ਪ੍ਰਤੀ ਲੋਕ ਜਾਗਰੂਕਤਾ ਵੀ ਵਧ ਸਕੇ ਅਤੇ ਵਣਾਂ ਹੇਠ ਰਕਬਾ ਵੀ ਵਧ ਸਕੇ। ਉਨਾਂ ਨੇ ਇੱਥੇ ਢਾਣੀ ਠਾਕਰ ਸਿੰਘ ਵਿਖੇ ਹੋਏ ਸਮਾਗਮ ਦੌਰਾਨ 1000 ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਉਹਨਾਂ ਨੇ ਇਸ ਮੌਕੇ ਸਾਰਿਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਵੱਲੋਂ ਵਾਤਾਵਰਨ ਸੰਭਾਲ ਦੇ ਦਿੱਤੇ ਗਏ ਸੁਨੇਹੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਵੱਧ ਤੋਂ ਵੱਧ ਪੌਦੇ ਲਗਾਈਏ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
