ਤਪਾ, 29 ਨਵੰਬਰ (ਹਿੰ. ਸ.)। ਪੀ.ਐੱਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ, ਬਰਨਾਲਾ ਵਿਖੇ ਛੇਵੀਂ ਜਮਾਤ (ਸੈਸ਼ਨ 2025-26) ਵਿੱਚ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਸਿਲੈਕਸ਼ਨ ਟੈਸਟ 13 ਦਸੰਬਰ 2025 ਨੂੰ ਬਰਨਾਲਾ ਜ਼ਿਲ੍ਹੇ ਦੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋਣ ਜਾ ਰਿਹਾ ਹੈ। ਜਿਹੜੇ ਉਮੀਦਵਾਰ ਇਸ ਵਿੱਚ ਹਾਜ਼ਰ ਹੋਣ ਲਈ ਰਜਿਸਟਰ ਹੋਏ ਹਨ, ਉਹ ਆਪਣੇ ਦਾਖਲਾ ਕਾਰਡ ਇਸ ਲਿੰਕ https://cbseitms.rcil.gov.in/nvs/AdminCard/AdminCard ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਉਹ ਪੀ.ਐੱਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ, ਬਰਨਾਲਾ ਦਫ਼ਤਰ ਤੋਂ ਆਪਣੇ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਰਹੇਜਾ ਨੇ ਦੱਸਿਆ ਕਿ ਰਜਿਸਟਰਡ ਉਮੀਦਵਾਰ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਸਵੇਰੇ 10:30 ਵਜੇ ਪ੍ਰੀਖਿਆ ਕੇਂਦਰ ਵਿੱਚ ਰਿਪੋਰਟ ਕਰਨਗੇ ਅਤੇ ਪ੍ਰੀਖਿਆ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ। ਜੇਕਰ ਕੋਈ ਉਮੀਦਵਾਰ ਐਡਮਿਟ ਕਾਰਡ ਵਿੱਚ ਕੋਈ ਗਲਤੀ ਠੀਕ ਕਰਵਾਉਣਾ ਚਾਹੁੰਦਾ ਹੈ, ਤਾਂ ਉਹ 10 ਦਸੰਬਰ 2025 ਤੋਂ ਪਹਿਲਾਂ ਸਹੀ ਦਸਤਾਵੇਜ਼ਾਂ ਸਮੇਤ ਪੀ.ਐੱਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਨੂੰ ਰਿਪੋਰਟ ਕਰੇ। ਵਧੇਰੇ ਜਾਣਕਾਰੀ ਲਈ ਹੈਲਪ ਡੈਸਕ ਨੰਬਰ: 7986548239 ‘ਤੇ ਕੰਮ ਵਾਲੇ ਦਿਨ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ
