ਫਰੀਦਕੋਟ, 25 ਸਤੰਬਰ (ਹਿ. ਸ.)। ਸਵ: ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਸਾਂਝ ਬਲੱਡ ਵੈਲਫੇਅਰ ਕਲੱਬ ਵਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਪੰਜਾਬ ਐਂਡ ਸਿੰਧ ਬੈਂਕ ਅਤੇ ਸ਼ੇਖ ਫਰੀਦ ਵੋਕੇਸ਼ਨਲ ਸੈਂਟਰ (ਰਜਿ.),ਨੇੜੇ ਹੰਸ ਬੁੱਕ ਡਿੱਪੂ, ਜੁਬਲੀ ਸਿਨਮਾ ਚੌਕ ਫਰੀਦਕੋਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਟੀਮ ਦੇ ਅਹੁਦੇਦਾਰਾ ਨੇ ਦੱਸਿਆ ਕਿ ਇਸ ਖੂਨਦਾਨ ਕੈੰਪ ਵਿੱਚ 392 ਖੂਨਦਾਨੀਆਂ ਨੇ ਆਪਣਾ ਖੂਨਦਾਨ ਕੀਤਾ ਅਤੇ ਸਾਰੇ ਹੀ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਸਥਾ ਦੇ ਅਹੁਦੇਦਾਰਾ ਵਲੋਂ ਦੱਸਿਆ ਗਿਆ ਕਿ 18 ਸਾਲ ਤੋਂ ਲੈ ਕੇ 60 ਸਾਲ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਆਪਣਾ ਖੂਨਦਾਨ ਕਰਨਾ ਚਾਹੀਦਾ ਹੈ। ਇਸ ਸੰਸਥਾ ਦੇ ਮੈਂਬਰਾਂ ਵਲੋਂ ਸਾਰੇ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਗੁਰਜੀਤ ਹੈਰੀ ਢਿੱਲੋਂ ,ਰਾਜਨ ਦੂਆ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਨੌਜਵਾਨ ਵੀਰਾਂ ਭੈਣਾਂ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ। ਸਾਨੂੰ ਸਾਰੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਸਾਡੇ ਵੱਲੋਂ ਕੀਤੇ ਖੂਨਦਾਨ ਨਾਲ ਕਈ ਲੋੜਵੰਦਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਮਰੀਜ਼ਾਂ ਦੀ ਮੱਦਦ ਕੀਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
