ਨਵੀਂ ਦਿੱਲੀ, 25 ਸਤੰਬਰ: ਭਾਜਪਾ ਸੰਸਦ ਰਮੇਸ਼ ਬਿਧੂੜੀ ਸੋਮਵਾਰ ਨੂੰ ਪ੍ਰਧਾਨ ਜੇ. ਪੀ. ਨੱਡਾ ਨੂੰ ਮਿਲਣ ਲਈ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚੇ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਦਾਨਿਸ਼ ਅਲੀ ਦੇ ਖਿਲਾਫ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਭਾਜਪਾ ਪ੍ਰਧਾਨ ਜੇ. ਪੀ. ਨੱਡਾ ਦੇ ਨਿਰਦੇਸ਼ਾਂ ’ਤੇ ਪਾਰਟੀ ਸੰਸਦ ਰਮੇਸ਼ ਬਿਧੂੜੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਉਹ ਸਪੀਕਰ ਦੇ ਸਾਹਮਣੇ ਇਸ ’ਤੇ ਆਪਣਾ ਪੱਖ ਰੱਖਣਗੇ।
ਜ਼ਿਕਰਯੋਗ ਹੈ ਕਿ ਸੰਸਦ ’ਚ ਚੰਦਰਯਾਨ-3 ਦੀ ਸਫਲਤਾ ’ਤੇ ਚਰਚਾ ਦੌਰਾਨ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਸ ’ਤੇ ਲੋਕ ਸਭਾ ਸਪੀਕਰ ਨੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਸੀ।
