ਚੰਡੀਗੜ੍ਹ, 25 ਸਤੰਬਰ (ਹਿ. ਸ.)। ਜ਼ਿਲ੍ਹਾ ਫਿਰੋਜ਼ਪੁਰ ‘ਚ ਬੀਤੇ ਕਈ ਦਿਨਾਂ ਤੋਂ ਰੰਗਦਾਰੀ ਤੇ ਫਿਰੌਤੀਆਂ ਲਈ ਸ਼ਾਹੂਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਗੈਂਗਸਟਰ ਲਖਵੀਰ ਸਿੰਘ ਲੰਡਾ ਹਰੀਕੇ ਦੇ ਕਰਿੰਦਿਆਂ ਵੱਲੋਂ ਗੋਲੀਬਾਰੀ ਦੀਆਂ ਕੀਤੀਆਂ ਵਾਰਦਾਤਾਂ ਮਗਰੋਂ ਜ਼ਿਲ੍ਹਾ ਪੁਲਿਸ ਸਰਗਰਮ ਹੋਈ ਹੈ। ਅੱਜ ਸੋਮਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਕਸਬੇ, ਮਖੂ, ਮੱਲਾਂਵਾਲਾ, ਜ਼ੀਰਾ, ਤਲਵੰਡੀ ਭਾਈ ਤੇ ਮੁੱਦਕੀ ਆਦਿ ਦੀਆਂ ਕਰੀਬ 48 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਗੈਂਗਸਟਰ ਦੇ ਕਈ ਕਰਿੰਦਿਆਂ ਨੂੰ ਹਿਰਾਸਤ ‘ਚ ਲੈਣ ਦੀ ਖਬਰ ਹੈ।
ਇਸ ਸਬੰਧੀ ਪੁਸ਼ਟੀ ਕਰਦਿਆਂ ਐਸ. ਪੀ. ਇੰਨਟੈਲੀਜੈਂਸ ਰਣਧੀਰ ਕੁਮਾਰ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਗੈਂਗਸਟਰ ਲਖਵੀਰ ਸਿੰਘ ਲੰਡਾ ਹਰੀ ਕੇ ਦੇ ਨਾਂਅ ’ਤੇ ਲੋਕਾਂ ਨੂੰ ਆਉਂਦੀਆਂ ਫੋਨ ਕਾਲਾਂ ’ਤੇ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਉਪਰੋਕਤ ਗੈਂਗਸਟਰ ਦੇ ਜ਼ਿਲ੍ਹੇ ਵਿਚਲੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਇਸ ਕੰਮ ਲਈ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਕੱਠੇ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਮਾਮਲੇ ਵਿਚ ਜਿੰਨੇ ਵੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਜਾਵੇਗਾ, ਇਸ ਸਬੰਧੀ ਸ਼ਾਮ ਤੱਕ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
