ਸ਼ਹੀਦ ਊਧਮ ਸਿੰਘ ਵਾਲਾ, 25 ਸਤੰਬਰ (ਹਿ. ਸ.)। ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੈਕਚਰ ਅਤੇ ਕਵੀ ਦਰਬਾਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਦਾ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ ਕਰਵਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਭੈਣ ਬੀਬੀ ਅਮਰ ਕੌਰ ਦੇ ਲੜਕੇ ਪ੍ਰੋਫੈਸਰ ਜਗਮੋਹਣ ਸਿੰਘ ਨੇ ਕਿਹਾ ਕਿ ਭਗਤ ਸਿੰਘ ਆਪਣੇ ਸਾਥੀਆਂ ਤੋਂ ਬਿਨਾਂ ਅਧੂਰਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਜਿਸ ਤਰ੍ਹਾਂ ਦੀ ਆਜ਼ਾਦੀ ਦਾ ਸੁਪਨਾ ਲਿਆ ਸੀ ਉਹ ਅੱਜ ਵੀ ਅਧੂਰਾ ਹੈ। ਉਹਨਾਂ ਨੂੰ ਲੋਕਾਂ ਦੇ ਦਿਲਾਂ ਵਿਚੋਂ ਖਤਮ ਨਹੀਂ ਕੀਤਾ ਜਾ ਸਕਦਾ। ਉਹ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜਿਉਂਦੇ ਹਨ।
ਇਸ ਸਮੇਂ ਜਮਹੂਰੀ ਅਧਿਕਾਰ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ ਤੇ ਮਨਧੀਰ ਸਿੰਘ, ਲੋਕ ਚੇਤਨਾ ਮੰਚ ਵੱਲੋਂ ਨਾਮਦੇਵ ਭੁਟਾਲ ਜੀ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵੱਲੋਂ ਸਕੱਤਰ ਜੁਝਾਰ ਲੌਂਗੋਵਾਲ ਤੇ ਗੁਰਮੇਲ ਲੌਂਗੋਵਾਲ ਤੇ ਲੋਕ ਪੱਖੀ ਆਗੂ ਚਰਨਜੀਤ ਪਟਵਾਰੀ ਵੀ ਸ਼ਾਮਿਲ ਹੋਏ। ਇਸ ਮੌਕੇ ਮੰਚ ਵੱਲੋ ਇੱਕ ਕਵੀ ਦਰਬਾਰ ਵੀ ਕਰਵਾਇਆ ਗਿਆ। ਜਿਸ ਵਿਚ ਇਲਾਕੇ ਦੇ ਕਵੀਆਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ ਤੇ ਮੌਜੂਦ ਲੋਕਾਂ ਦੀ ਵਾਹ ਵਾਹ ਖੱਟੀ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ
