cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ
Regional

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ

CliQ INDIA
Last updated: September 26, 2023 1:43 pm
CliQ INDIA
Share
3 Min Read
SHARE

ਚੰਡੀਗੜ੍ਹ, 26 ਸਤੰਬਰ (ਹਿ. ਸ.)। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੀ ਕੱਲ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।

ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।

ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।

ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਨਵੀਂ ਟ੍ਰੈਵਲ ਐਡਵਾਈਜ਼ਰੀ, ਭਾਰਤ 'ਚ ਕੈਨੇਡੀਅਨ ਨਾਗਰਿਕ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ
Next Article ਕਾਵੇਰੀ 'ਤੇ ਕੋਹਰਾਮ, ਤਮਿਲਨਾਡੂ ਨੂੰ ਪਾਣੀ ਦੇਣ ਦੇ ਵਿਰੋਧ 'ਚ ਬੈਂਗਲੁਰੂ ਬੰਦ, ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?